ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ

Sunday, Apr 21, 2019 - 10:42 AM (IST)

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੋਹਲਾ ਸਾਹਿਬ/ਤਰਨ ਤਾਰਨ (ਰਾਕੇਸ਼ ਨਈਅਰ) ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਧਾਰਮਿਕ ਗ੍ਰੰਥ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਆਪਣਾ ਚੋਣ ਮੈਨੀਫੈਸਟੋ ਦੱਸਣ 'ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।ਜਾਰੀ ਕੀਤੇ ਗਏ ਨੋਟਿਸ ਅਨੁਸਾਰ ਅਖਬਾਰਾਂ ਵਿੱਚ ਪ੍ਰਕਾਸ਼ਿਤ ਖਬਰਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਬੀਬੀ ਖਾਲੜਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਚੋਣ  ਮੈਨੀਫੈਸਟੋ ਦੱਸਣ ਖਿਲਾਫ਼ ਉਹਨਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਹੈ।ਇੱਕ ਵੈੱਬ ਚੈਨਲ ਨੂੰ ਦਿੱਤੀ ਗਈ ਇੰਟਰਵਿਊ, ਜਿਸ ਵਿੱਚ ਬੀਬੀ ਖਾਲੜਾ ਵੱਲੋਂ ਧਾਰਮਿਕ ਗ੍ਰੰਥ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਆਪਣਾ ਚੋਣ ਮੈਨੀਫੈਸਟੋ ਦੱਸਿਆ ਗਿਆ ਹੈ, ਨੂੰ ਵਾਚਣ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਇਸ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਮਾਡਲ ਕੋਡ ਆੱਫ਼ ਕਡੰਕਟ ਦੀ ਉਲੰਘਣਾ ਮੰਨਿਆ ਹੈ ਅਤੇ ਇਸ ਉਲੰੰਘਣਾ ਸਬੰਧੀ 48 ਘੰਟਿਆਂ ਵਿੱਚ ਬੀਬੀ ਖਾਲੜਾ ਨੂੰ ਆਪਣਾ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਹੈ।


author

satpal klair

Content Editor

Related News