ਸ੍ਰੀ ਅਨੰਦਪੁਰ ਸਾਹਿਬ ਤੋਂ ਡਾ. ਰਾਣੂੰ ਲੜਨਗੇ ਆਜ਼ਾਦ ਚੋਣ, ਛਿੜੀ ਵੱਡੀ ਚਰਚਾ

Thursday, Apr 25, 2019 - 01:07 PM (IST)

ਸ੍ਰੀ ਅਨੰਦਪੁਰ ਸਾਹਿਬ ਤੋਂ ਡਾ. ਰਾਣੂੰ ਲੜਨਗੇ ਆਜ਼ਾਦ ਚੋਣ, ਛਿੜੀ ਵੱਡੀ ਚਰਚਾ

ਮੋਹਾਲੀ (ਨਿਆਮੀਆਂ) : ਸਹਿਜਧਾਰੀ ਸਿੱਖ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਡਾ. ਪਰਮਜੀਤ ਸਿੰਘ ਰਾਣੂੰ ਨੇ ਆਜ਼ਾਦ ਉਮੀਦਵਾਰ ਵਜੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜਨ ਦਾ ਐਲਾਨ ਕਰ ਕੇ ਸਿਆਸੀ ਫ਼ਿਜ਼ਾ 'ਚ ਵੱਡੀ ਚਰਚਾ ਛੇੜ ਦਿੱਤੀ ਹੈ। ਉਹ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਨਗੇ। ਡਾ. ਰਾਣੂੰ ਨੇ ਕਿਹਾ ਕਿ ਸਹਿਜਧਾਰੀ ਸਿੱਖ ਪਾਰਟੀ ਦੀ ਜ਼ਿੰਮੇਵਾਰੀ ਫ਼ਿਲਹਾਲ ਪਾਰਟੀ ਦੇ ਹੁਕਮ 'ਤੇ ਕੌਮੀ ਜਨਰਲ ਸਕੱਤਰ ਜਗਤਾਰ ਸਿੰਘ ਧਾਲੀਵਾਲ ਨਿਭਾਉਣਗੇ, ਜਿਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।

ਡਾ. ਰਾਣੂੰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀਆਂ ਕਈ ਵੱਡੀਆਂ ਜਥੇਬੰਦੀਆਂ ਨੇ ਵੀ ਹਮਾਇਤ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਤ੍ਰਿਣਮੂਲ ਕਾਂਗਰਸ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ, ਪੰਜਾਬ ਕਿਸਾਨ ਸੰਘਰਸ਼ ਕਮੇਟੀ ਅਤੇ ਖੁਸ਼ਹਾਲ ਕਿਸਾਨ ਕਮੇਟੀ ਦੇ ਮੈਂਬਰ ਬਿੱਟੂ ਘੁੰਮਣ, ਹਰਜਿੰਦਰ ਘੁੰਮਣ ਆਦਿ ਸ਼ਾਮਲ ਸਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਸਟਿਸ ਇਕਬਾਲ ਸਿੰਘ (ਰਿਟਾ.) ਸਾਬਕਾ ਗੁਰਦੁਆਰਾ ਇਲੈਕਸ਼ਨ ਕਮਿਸ਼ਨਰ ਵੀ ਡਾ. ਰਾਣੂੰ ਦੇ ਹੱਕ 'ਚ ਮੌਜੂਦ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਿਜਧਾਰੀ ਸਿੱਖ ਪਾਰਟੀ ਦੀ ਮਹਿਲਾ ਵਿੰਗ ਦੇ ਕੌਮੀ ਪ੍ਰਧਾਨ ਐਡ. ਜਗਪ੍ਰੀਤ ਕੌਰ ਗਰੇਵਾਲ, ਪੰਜਾਬ ਪ੍ਰਧਾਨ ਬਲਜਿੰਦਰ ਕੌਰ ਢਿੱਲੋਂ ਅਤੇ ਹੋਰ ਆਗੂ ਮੌਜੂਦ ਸਨ।
 


author

Anuradha

Content Editor

Related News