ਨਵੇਂ ਜਥੇਦਾਰਾਂ ਦਾ ਬਾਈਕਾਟ ਕਰਨ ਵਾਲਿਆਂ ਨੂੰ ਸਿੱਧੇ ਹੋਏ ਪਰਮਜੀਤ ਸਰਨਾ (Video)
Saturday, Mar 15, 2025 - 03:48 AM (IST)

ਪੰਜਾਬ ਡੈਸਕ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨਵੇਂ ਚੁਣੇ ਗਏ ਜਥੇਦਾਰਾਂ ਦਾ ਬਾਈਕਾਟ ਕਰਨ ਵਾਲਿਆਂ ਨੂੰ ਸਿੱਧੇ ਹੋ ਗਏ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਉਂਟ ਫੇਸਬੁੱਕ 'ਤੇ ਇਕ ਵੀਡੀਓ ਵੀ ਜਾਰੀ ਕੀਤੀ। ਇਸ ਵਿੱਚ ਉਨ੍ਹਾਂ ਕਿਹਾ ਕਿ, ਜਦੋਂ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਨਤਮਸਤਕ ਹੋਣ ਆਈ ਹੋਵੇ ਅਤੇ ਉਦੋਂ ਪੂਰਾ ਜ਼ੋਰ ਲਗਾਉਣ ਦੇ ਬਾਵਜੂਦ 200 ਲੋਕ ਵੀ ਨਾ ਪਹੁੰਚਣ ਇਸ ਤੋਂ ਇਹ ਗੱਲ ਸਾਫ ਅਤੇ ਸਪੱਸ਼ਟ ਹੋ ਜਾਂਦੀ ਹੈ ਕਿ ਸਮੁੱਚੀ ਸਿੱਖ ਕੌਮ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋ ਕੀਤੇ ਫੈਸਲੇ ਨੂੰ ਸਹੀ ਮੰਨਦੀ ਹੈ। ਇਸ ਲਈ ਪੰਥ ਦੀ ਚੜ੍ਹਦੀ ਕਲਾ ਲਈ ਸਾਨੂੰ ਕੌਮ 'ਤੇ ਹੋ ਰਹੇ ਹਮਲਿਆਂ ਵਿਰੁੱਧ ਇਕਜੁਟ ਹੋਕੇ ਡਟਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ, ਮੈਂ ਸਿਰਫ ਇਹੀ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਜੋ ਵੀ ਫੈਸਲੇ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੇ ਨੇ ਸਮੂਚਾ ਪੰਥ ਇਹ ਐਲਾਨ ਕਰੇ ਕਿ ਜੋ ਸ਼੍ਰੋਮਣੀ ਕਮੇਟੀ, ਸਿੱਖ ਪੰਥ ਤੇ ਸਿੱਖ ਕੌਮ ਦੇ ਫੈਸਲੇ ਨੇ ਅਸੀਂ ਇਨ੍ਹਾਂ ਦੇ ਨਾਲ ਖੜ੍ਹੇ ਹਾਂ। ਜਿਹੜੇ ਵੀ ਜਥੇਦਾਰ ਨਿਯੁਕਤ ਹੋਣਗੇ ਜਾਂ ਹੋਏ ਹਨ ਅਸੀਂ ਉਨ੍ਹਾਂ ਦਾ ਸਾਥ ਨਹੀਂ ਛੱਡਾਂਗੇ। ਕੌਮ ਨੂੰ ਚੜ੍ਹਦੀ ਕਲਾ 'ਚ ਲਿਜਾਣ ਲਈ ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦਾ ਸ੍ਰੀ ਕੇਸਗੜ੍ਹ ਸਾਹਿਬ 'ਤੇ ਹੋਏ ਫੈਸਲੇ ਦਾ ਸਤਿਕਾਰ ਕਰਨਾ ਚਾਹੀਦਾ ਹੈ।