ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦੇ ਹੱਕ ''ਚ ਉਤਰੇ ਸੀਨੀਅਰ ਅਕਾਲੀ ਆਗੂ, ਕਿਹਾ- ''ਲੰਬੇ ਸਮੇਂ ਬਾਅਦ...''
Sunday, Sep 15, 2024 - 04:31 AM (IST)

ਲੁਧਿਆਣਾ (ਗੌਤਮ)- ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਰਾਹੁਲ ਗਾਂਧੀ ਦੇ ਅਮਰੀਕਾ ’ਚ ਦਿੱਤੇ ਬਿਆਨ ਦੀ ਤਾਰੀਫ਼ ਕਰਦਿਆਂ ਵੀਡੀਓ ਜਾਰੀ ਕੀਤੀ ਹੈ। ਉਨ੍ਹਾਂ ਰਾਹੁਲ ਦੀ ਤਾਰੀਫ਼ ਕਰਦਿਆਂ ਕਿਹਾ ਕਿ ਲੰਬੇ ਸਮੇਂ ਬਾਅਦ ਕਿਸੇ ਕਾਂਗਰਸੀ ਆਗੂ ਵੱਲੋਂ ਸਿੱਖਾਂ ਲਈ ਬਿਆਨ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਬਿਆਨ ਦਿੱਤਾ ਸੀ ਕਿ ਸਿੱਖਾਂ ਨੂੰ ਕੜਾ ਪਹਿਨਣ ਨਹੀਂ ਦਿੱਤਾ ਜਾਂਦਾ, ਦਸਤਾਰ ਨਹੀਂ ਪਹਿਨਣ ਦਿੱਤੀ ਜਾਂਦੀ, ਹਵਾਈ ਜਹਾਜ਼ ਵਿਚ ਚੜ੍ਹਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਉਹ ਰਾਹੁਲ ਦੇ ਬਿਆਨ ਨਾਲ ਪੂਰੀ ਤਰ੍ਹਾਂ ਸਹਿਮਤ ਹਨ, ਕਿਉਂਕਿ ਉਨ੍ਹਾਂ ਨੂੰ ਇਸ ਨਾਲ ਜੁੜੀਆਂ ਕਈ ਖ਼ਬਰਾਂ ਮਿਲੀਆਂ ਹਨ। ਕੁਝ ਸਮਾਂ ਪਹਿਲਾਂ ਜਦੋਂ ਕਿਸਾਨ ਆਗੂ ਬੇਂਗਲੁਰੂ ਅਤੇ ਚੇਨਈ ਜਾ ਰਹੇ ਸਨ ਤਾਂ ਸਰਕਾਰ ਨੇ ਉਨ੍ਹਾਂ ਨੂੰ ਜਹਾਜ਼ ’ਚ ਚੜ੍ਹਨ ਦੀ ਇਜਾਜ਼ਤ ਨਹੀਂ ਸੀ ਦਿੱਤੀ।
ਇਹ ਵੀ ਪੜ੍ਹੋ- ਕੇਜਰੀਵਾਲ ਦੇ ਵਕੀਲ ਦਾ ਵੱਡਾ ਬਿਆਨ ; 'ਉਹ ਹਰ ਫ਼ਾਈਲ 'ਤੇ ਦਸਤਖ਼ਤ ਕਰ ਸਕਦੇ ਹਨ, ਸਿਰਫ਼ ਇਕ ਨੂੰ ਛੱਡ ਕੇ...'
ਉਨ੍ਹਾਂ ਕਿਹਾ ਕਿ ਸਰਕਾਰੀ ਪੱਖ ਤੋਂ ਸਿੱਖਾਂ ਦੇ ਧਰਮ ਵਿਚ ਦਖਲਅੰਦਾਜ਼ੀ ਹੋ ਰਹੀ ਹੈ। ਸਰਕਾਰ ਆਪਣੇ ਮੰਤਰੀਆਂ ਤੋਂ ਪੁੱਛਦੀ ਕਿ ਕੀ ਉਹ ਰਾਹੁਲ ਗਾਂਧੀ ਦੇ ਬਿਆਨ ਦੀ ਜਾਂਚ ਕਰਵਾਉਣਗੇ। ਜਿਨ੍ਹਾਂ ਥਾਵਾਂ ’ਤੇ ਸਿੱਖਾਂ ਨੂੰ ਕੜਾ ਪਹਿਨਣ ਤੋਂ ਰੋਕਿਆ ਗਿਆ ਹੈ, ਛੋਟੀਆਂ ਕਿਰਪਾਨਾਂ ਪਹਿਨ ਕੇ ਜਹਾਜ਼ਾਂ ’ਚ ਸਵਾਰ ਹੋਣ ਤੋਂ ਰੋਕਿਆ ਗਿਆ ਹੈ, ਦਸਤਾਰ ਪਹਿਨਣ ਤੋਂ ਰੋਕਣ ਵਾਲੀਆਂ ਘਟਨਾਵਾਂ ਦੀ ਜਾਂਚ ਕਰ ਕੇ ਕੀ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਇਸ ਬਿਆਨ ਦਾ ਵਿਰੋਧ ਕਿਉਂ ਕਰ ਰਹੀ ਹੈ, ਜਦਕਿ ਉਹ ਇੰਨੀ ਵੱਡੀ ਪਾਰਟੀ ਹੈ, ਉਸ ਨੂੰ ਇਸ ’ਤੇ ਅਮਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪੰਜਾਬ ਪ੍ਰਧਾਨ ਨੂੰ ਤਾਂ ਪਗੜੀ ਧਾਰਨ ਕਰਵਾ ਦਿੱਤੀ ਪਰ ਪੰਜਾਬ ਦੇ ਹੋਰ ਕਾਂਗਰਸੀ ਲੀਡਰਾਂ ਨੂੰ ਵੀ ਦਸਤਾਰ ਸਜਾਉਣ ਲਈ ਰਾਜ਼ੀ ਕਰਨ ਅਤੇ ਉਨ੍ਹਾਂ ਨੂੰ ਦਾੜ੍ਹੀ ਦੀ ਬੇਅਦਬੀ ਕਰਨ ਤੋਂ ਰੋਕਣ।
ਇਹ ਵੀ ਪੜ੍ਹੋ- ''ਹੁਣ ਤੁਸੀਂ ਕਦੋਂ ਸਿਆਸਤ 'ਚ ਆਓਗੇ ?'' ਇਸ ਸਵਾਲ 'ਤੇ ਦੇਖੋ CM ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਕੀ ਦਿੱਤਾ ਜਵਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e