ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣਾ ਪੰਜਾਬ ਸਰਕਾਰ ਦਾ ਮੰਦਭਾਗਾ ਕਦਮ : ਪਰਮਪਾਲ ਸਿੱਧੂ
Friday, Jan 16, 2026 - 09:15 PM (IST)
ਬਠਿੰਡਾ- ਭਾਰਤੀ ਜਨਤਾ ਪਾਰਟੀ ਲੋਕ ਸਭਾ ਹਲਕਾ ਬਠਿੰਡਾ ਦੀ ਇੰਚਾਰਜ ਪਰਮਪਾਲ ਕੌਰ ਸਿੱਧੂ ਨੇ ਪੰਜਾਬ ਕੇਸਰੀ ਗਰੁੱਪ ਵਿਰੁੱਧ ਕੀਤੀ ਗਈ ਸਰਕਾਰੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਕਾਰਵਾਈ ਨੂੰ ਸਿੱਧੇ ਤੌਰ 'ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।
ਪਰਮਪਾਲ ਸਿੱਧੂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਪ੍ਰੈੱਸ ਦੀ ਆਜ਼ਾਦੀ ਨੂੰ ਡੂੰਘੀ ਸੱਟ ਵੱਜੀ ਹੈ, ਜਿਸ ਨੂੰ ਲੋਕਤੰਤਰ ਵਿੱਚ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਸਰਕਾਰ ਦੇ ਇਸ ਰਵੱਈਏ ਅਤੇ ਮੀਡੀਆ ਵਿਰੁੱਧ ਕੀਤੀ ਗਈ ਕਾਰਵਾਈ ਦੀ ਪੁਰਜ਼ੋਰ ਨਿੰਦਾ ਕਰਦੀ ਹੈ।
