ਮੁਅੱਤਲੀ ਹਟਣ ਮਗਰੋਂ ਪਰਮਰਾਜ ਸਿੰਘ ਉਮਰਾਨੰਗਲ ਨੂੰ IG ਪਾਲਿਸੀ ਐਂਡ ਰੂਲਜ਼ ਦੇ ਅਹੁਦੇ ''ਤੇ ਕੀਤਾ ਗਿਆ ਤਾਇਨਾਤ
Tuesday, Sep 03, 2024 - 05:18 AM (IST)

ਚੰਡੀਗੜ੍ਹ (ਰਮਨਜੀਤ)- ਪੰਜਾਬ ਸਰਕਾਰ ਨੇ ਸੋਮਵਾਰ ਨੂੰ ਇਕ ਹੁਕਮ ਜਾਰੀ ਕਰਕੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਆਈ.ਜੀ. ਪਾਲਿਸੀ ਐਂਡ ਰੂਲਜ਼ ਦੇ ਅਹੁਦੇ ’ਤੇ ਤਾਇਨਾਤ ਕਰ ਦਿੱਤਾ ਹੈ। ਇਹ ਤਾਇਨਾਤੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਖਲ ਤੋਂ ਬਾਅਦ ਹੋਈ ਹੈ।
ਜ਼ਿਕਰਯੋਗ ਹੈ ਕਿ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਰਗਾੜੀ ਗੋਲੀਕਾਂਡ ਮਾਮਲੇ 'ਚ ਪਿਛਲੇ ਕਈ ਸਾਲਾਂ ਤੋਂ ਮੁਅੱਤਲ ਕੀਤਾ ਹੋਇਆ ਸੀ। ਅਦਾਲਤੀ ਹੁਕਮਾਂ ਦੇ ਬਾਵਜੂਦ ਪੋਸਟਿੰਗ ਨਾ ਹੋਣ ਕਾਰਨ ਉਮਰਾਨੰਗਲ ਵੱਲੋਂ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਸਰਕਾਰ ਵੱਲੋਂ ਉਨ੍ਹਾਂ ਦੀ ਪੋਸਟਿੰਗ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਜਵਾਨ ਬੱਚਿਆਂ ਦੀ ਮਾਂ ਦਾ ਚੱਲ ਰਿਹਾ ਸੀ Affair, ਨਮੋਸ਼ੀ ਦੇ ਮਾਰੇ ਪੁੱਤ ਨੇ ਚੁੱਕਿਆ ਅਜਿਹਾ ਕਦਮ ਕਿ ਸਭ ਦੇ ਉੱਡ ਗਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e