ਵੱਡੀ ਖ਼ਬਰ : ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪਰਦੀਪ ਛਾਬੜਾ ''ਆਮ ਆਦਮੀ ਪਾਰਟੀ'' ''ਚ ਸ਼ਾਮਲ
Friday, Aug 13, 2021 - 04:57 PM (IST)
 
            
            ਚੰਡੀਗੜ੍ਹ (ਰਾਜਿੰਦਰ, ਰਾਏ) : ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪਰਦੀਪ ਛਾਬੜਾ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਪਰਦੀਪ ਛਾਬੜਾ ਨੇ ਦਿੱਲੀ ਵਿਖੇ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹਿਆ। ਇਸ ਮੌਕੇ ਚੰਡੀਗੜ੍ਹ ਦੇ 'ਆਪ' ਪ੍ਰਧਾਨ ਪ੍ਰੇਮ ਗਰਗ ਅਤੇ ਨਗਰ ਨਿਗਮ ਚੋਣ ਪ੍ਰਭਾਰੀ ਚੰਦਰਮੁਖੀ ਸ਼ਰਮਾ ਨੇ ਪਾਰਟੀ 'ਚ ਪਰਦੀਪ ਛਾਬੜਾ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਪਰਦੀਪ ਛਾਬੜਾ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
ਇਹ ਵੀ ਪੜ੍ਹੋ : ਖੰਨਾ 'ਚ ਵਾਪਰੀ ਦਰਦਨਾਕ ਘਟਨਾ, ਗਰਮ ਲੋਹਾ ਡਿਗਣ ਕਾਰਨ ਬੁਰੀ ਤਰ੍ਹਾਂ ਝੁਲਸੇ ਮਜ਼ਦੂਰ (ਤਸਵੀਰਾਂ)

ਦੱਸਣਯੋਗ ਹੈ ਕਿ ਬੀਤੇ ਦਿਨੀਂ ਪਰਦੀਪ ਛਾਬੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕਾਂਗਰਸ ਪ੍ਰਦੇਸ਼ ਕਾਰਜਕਾਰਨੀ ਦੇ ਐਲਾਨ ਤੋਂ ਬਾਅਦ ਛਾਬੜਾ ਨੇ ਮੌਜੂਦਾ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਅਤੇ ਪਾਰਟੀ ਦੇ ਸੀਨੀਅਰ ਆਗੂ ਪਵਨ ਬਾਂਸਲ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਵੱਲੋਂ JCT ਜ਼ਮੀਨ ਵਿਕਰੀ 'ਚ ਘਪਲੇ ਦੇ ਦੋਸ਼
ਛਾਬੜਾ ਕਈ ਦਿਨਾਂ ਤੋਂ ਰੋਜ਼ਾਨਾ ਸੁਭਾਸ਼ ਚਾਵਲਾ ਨੂੰ ਪੱਤਰ ਲਿਖ ਕੇ ਉਨ੍ਹਾਂ ’ਤੇ ਹਮਲਾ ਬੋਲ ਰਹੇ ਸਨ। ਨਾਲ ਹੀ ਪਵਨ ਬਾਂਸਲ ਨੂੰ ਵੀ ਨਿਸ਼ਾਨਾ ਬਣਾ ਰਹੇ ਸਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            