ਪੰਜਾਬ ਦੇ ਸਰਕਾਰੀ ਸਕੂਲਾਂ ''ਚ 24 ਦਸੰਬਰ ਨੂੰ ਹੋਵੇਗੀ ਮਾਪੇ-ਅਧਿਆਪਕ ਮਿਲਣੀ

Wednesday, Dec 21, 2022 - 10:36 PM (IST)

ਪੰਜਾਬ ਦੇ ਸਰਕਾਰੀ ਸਕੂਲਾਂ ''ਚ 24 ਦਸੰਬਰ ਨੂੰ ਹੋਵੇਗੀ ਮਾਪੇ-ਅਧਿਆਪਕ ਮਿਲਣੀ

ਚੰਡੀਗੜ੍ਹ (ਬਿਊਰੋ) : ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ 'ਚ 24 ਦਸੰਬਰ ਨੂੰ ਮਾਪੇ-ਅਧਿਆਪਕ ਮਿਲਣੀ ਇੰਸਪਾਇਰ 2.0 ਕਰਵਾਈ ਜਾ ਰਹੀ ਹੈ, ਜਿਸ ਵਿੱਚ 10 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ 'ਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ-ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ 'ਚ ਕੀਤੇ ਜਾ ਰਹੇ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ, ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਦਾ ਖਿੱਚ ਦਾ ਕੇਂਦਰ ਹੋਣਗੀਆਂ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸੰਪਤ ਨਹਿਰਾ ਨੂੰ ਮੁੜ ਲਿਆਂਦਾ ਦਿੱਲੀ, ਜਾਣੋ ਵਜ੍ਹਾ

ਬੈਂਸ ਨੇ ਅੱਜ ਪੰਜਾਬ ਦੇ ਸਾਰੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਲਿਖਿਆ ਅਤੇ ਨਾਲ ਹੀ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਮੌਕੇ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ 24 ਦਸੰਬਰ ਦਾ ਸਾਰਾ ਦਿਨ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਤੇ ਹੱਲਾਸ਼ੇਰੀ ਦੇਣ ਵਾਸਤੇ ਰਾਖਵਾਂ ਰੱਖਣ ਲਈ ਕਿਹਾ ਤਾਂ ਕਿ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਮਾਲਬਰੋਸ ਸ਼ਰਾਬ ਫੈਕਟਰੀ ਮਾਮਲਾ: 23 ਦਸੰਬਰ ਦੇ ਹਾਈਕੋਰਟ ਦੇ ਫ਼ੈਸਲੇ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News