ਬਿਜਲੀ ਦਾ ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

Thursday, Nov 07, 2024 - 03:38 AM (IST)

ਬਿਜਲੀ ਦਾ ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਬਟਾਲਾ (ਸਾਹਿਲ) : ਨਜ਼ਦੀਕੀ ਪਿੰਡ ਨਵਾਂ ਰੰਗੜ ਨੰਗਲ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ।
ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸਾਹਿਬਜੀਤ ਸਿੰਘ ਵਾਸੀ ਰੰਗੜ ਨੰਗਲ ਨੇ ਦੱਸਿਆ ਕਿ 23 ਸਾਲਾ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਵਾਂ ਰੰਗੜ ਨੰਗਲ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਆਪਣੇ ਖੇਤ ਵਿਚ ਬਰਸੀਨ ਬੀਜਣ ਲਈ ਮੋਟਰ ਤੋਂ ਪਾਣੀ ਛੱਡਣ ਲੱਗਾ ਸੀ ਕਿ ਅਚਾਨਕ ਉਸ ਨੂੰ ਬਿਜਲੀ ਦਾ ਜ਼ੋਰਦਾਰ ਕਰੰਟ ਲੱਗ ਗਿਆ ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮੇਘਲ ਸਾਹਨੀ ਬਣੀ ਮਿਸਿਜ਼ ਇੰਡੀਆ ਪਲੈਨੇਟ 2024 ਦੀ ਜੇਤੂ, ਮਹਿਮਾ ਤੇ ਪ੍ਰਿਆ ਨੇ ਵੀ ਜਿੱਤੇ ਖ਼ਾਸ ਖ਼ਿਤਾਬ

ਇਸ ਮੌਕੇ ਹਰਪਾਲ ਸਿੰਘ ਰੰਗੜ ਨੰਗਲ, ਸਰਪੰਚ ਗੁਰਪ੍ਰੀਤ ਸਿੰਘ ਸੋਨਾ, ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਬਲਕਾਰ ਸਿੰਘ, ਮੰਗਲ ਸਿੰਘ, ਗੁਰਨਾਮ ਸਿੰਘ, ਦਾਰਾ ਸਿੰਘ, ਨੰਬਰਦਾਰ ਮੁਖਤਾਰ ਸਿੰਘ, ਧੰਨਾ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਆਦਿ ਸਮੇਤ ਪਿੰਡ ਵਾਸੀਆਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਇਸ ਦੌਰਾਨ ਪਿੰਡ ਦੇ ਮੋਹਤਬਰਾਂ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਅਤੇ ਮੰਡੀ ਬੋਰਡ ਕੋਲੋਂ ਜ਼ੋਰਦਾਰ ਸ਼ਬਦਾਂ ਰਾਹੀਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੇ ਗਰੀਬ ਤੇ ਬਜ਼ੁਰਗ ਮਾਤਾ-ਪਿਤਾ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Sandeep Kumar

Content Editor

Related News