ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ ਪਰਿਵਾਰ ਦੇ ਉੱਡੇ ਹੋਸ਼
Monday, Mar 03, 2025 - 12:20 PM (IST)

ਬਰਨਾਲਾ (ਵਿਵੇਕ ਸਿੰਧਵਾਨੀ,ਰਵੀ)-ਪੰਜਾਬ ਵਿਚ ਕਰਜ਼ੇ ਦੀ ਮਾਰ ਹੇਠ ਆ ਕੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੋਲਾ ਦੀ ਤਖਤੂ ਕਲਾਸ ਪੱਤੀ ਤੋਂ ਸਾਹਮਣੇ ਆਇਆ ਹੈ, ਜਿੱਥੇ 26 ਸਾਲਾ ਨੌਜਵਾਨ ਕਿਸਾਨ ਰੁਪਿੰਦਰ ਸਿੰਘ ਨੇ ਕਰਜ਼ੇ ਤੋਂ ਦੁਖ਼ੀ ਹੋ ਕੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਬਿਜਲੀ ਦੀ ਸਪਲਾਈ 'ਚ ਹੁਣ ਨਹੀਂ ਆਵੇਗੀ ਰੁਕਾਵਟ, ਖ਼ਪਤਕਾਰਾਂ ਨੂੰ ਮਿਲੇਗਾ ਇਹ ਲਾਭ
ਮ੍ਰਿਤਕ ਦੇ ਚਾਚਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਰੁਪਿੰਦਰ ਸਿੰਘ ’ਤੇ 15 ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ। ਮ੍ਰਿਤਕ ਰੁਪਿੰਦਰ ਸਿੰਘ ਦੇ ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ 15 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਥਾਣਾ ਰੂੜੇਕੇ ਕਲਾਂ ਦੇ ਐੱਸ. ਐੱਚ. ਓ. ਗੁਰਮੇਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਆਦਮਪੁਰ ਏਅਰਪੋਰਟ ਦੀ ਵਧਾਈ ਗਈ ਸੁਰੱਖਿਆ, ਇਸ ਮਹਿਲਾ ਅਫ਼ਸਰ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e