ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਦਾ ਮਾਪਿਆਂ ਤੇ ਬੱਚਿਆਂ ਵੱਲੋਂ ਵਿਰੋਧ
Tuesday, Mar 23, 2021 - 08:30 PM (IST)
ਭਵਾਨੀਗੜ੍ਹ (ਵਿਕਾਸ)- ਨੇੜਲੇ ਪਿੰਡ ਮੱਟਰਾਂ ਵਿਖੇ ਮਾਪਿਆਂ ਅਤੇ ਬੱਚਿਆਂ ਨੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਪਰਗਟ ਸਿੰਘ ਸਿੱਧੂ, ਮਸਤਾਨ ਸਿੰਘ, ਗੁਰਭਜਨੀਕ ਸਿੰਘ, ਮਨਿੰਦਰ ਸਿੰਘ, ਨਾਜਰ ਸਿੰਘ, ਗੁਰਮੀਤ ਕੌਰ, ਪਲਵਿੰਦਰ ਕੌਰ, ਚਰਨਜੀਤ ਕੌਰ, ਸੁਖਵਿੰਦਰ ਕੌਰ, ਬਲਜੀਤ ਕੌਰ, ਮਨਵੀਰ ਕੌਰ ਅਤੇ ਮੇਜਰ ਸਿੰਘ ਆਦਿ ਨੇ ਕਿਹਾ ਕਿ ਪਿਛਲੇ ਸਾਲ ਭਰ ਸਕੂਲ ਅਤੇ ਕਾਲਜ ਬੰਦ ਕਰ ਕੇ ਜਿੱਥੇ ਬੱਚਿਆਂ ਦੀ ਪੜ੍ਹਾਈ ਦਾ ਭਾਰੀ ਨੁਕਸਾਨ ਹੋਇਆ ਉੱਥੇ ਹੀ ਆਨਲਾਈਨ ਕਲਾਸਾਂ ਲਗਾਉਣ ਦੇ ਡਰਾਮੇ ਕਰਕੇ ਬੱਚਿਆਂ ਦੇ ਮਾਪਿਆਂ ਦਾ ਜੰਮ ਕੇ ਆਰਥਿਕ ਸੋਸ਼ਣ ਕੀਤਾ ਗਿਆ।
ਇਹ ਵੀ ਪੜ੍ਹੋ : ਪੈਲੇਸ ’ਚ ਚੱਲ ਰਿਹਾ ਸੀ ਵਿਆਹ, ਲਾੜੀ ਨਾਲ ਹੋਈ ਘਟਨਾ ਨੇ ਉਡਾਏ ਸਭ ਦੇ ਹੋਸ਼
ਲੋਕਾਂ ਨੇ ਕਿਹਾ ਕਿ ਇਕ ਪਾਸੇ ਕੋਰੋਨਾ ਕਾਲ ਦੌਰਾਨ ਹੀ ਸਰਕਾਰਾਂ ਤੇ ਸਿਆਸੀ ਪਾਰਟੀਆਂ ਸਿਆਸੀ ਪ੍ਰਚਾਰ ਜਾਂ ਚੋਣ ਮੁਹਿੰਮ ਦੌਰਾਨ ਹਜ਼ਾਰਾਂ ਲੋਕਾਂ ਨੂੰ ਇਕੱਤਰ ਕਰਕੇ ਕੋਰੋਨਾ ਪ੍ਰੋਟੋਕੋਲ ਦੀਆਂ ਧੱਜੀਆਂ ਉਡਾਉਣ ਵਿੱਚ ਕਸਰ ਨਹੀਂ ਛੱਡਦੀਆਂ ਪਰ ਦੂਜੇ ਪਾਸੇ ਕੋਰੋਨਾ ਤੋਂ ਬਚਾਅ ਲਈ ਵਿੱਦਿਅਕ ਅਦਾਰੇ ਬੰਦ ਕਰਨ ਦੇ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਬੱਚਿਆਂ ਦੀ ਪੜਾਈ ਦਾ ਨੁਕਸਾਨ ਹੋਣ ਤੋਂ ਬਚਾਉਣ ਲਈ ਸਕੂਲਾਂ ਨੂੰ ਤੁਰੰਤ ਖੋਲਣ ਦੀ ਮੰਗ ਕੀਤੀ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?