ਪੰਜਾਬ ''ਚ ਤੇਜ਼ ਲੂ ਦਾ ਕਹਿਰ, ਮਾਪਿਆਂ ਵੱਲੋਂ ਸਕੂਲਾਂ ਦੇ ਸਮੇਂ ''ਚ ਤਬਦੀਲੀ ਦੀ ਮੰਗ
Sunday, May 18, 2025 - 06:02 PM (IST)

ਜਲੰਧਰ- ਪੰਜਾਬ 'ਚ ਤੇਜ਼ ਲੂ ਲੋਕਾਂ ਦਾ ਹਾਲੋ-ਬਿਹਾਲ ਕਰ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਲੋਕ ਘਰ ਦੇ ਅੰਦਰ ਰਹਿਣ ਲਈ ਮਜ਼ਬੂਰ ਹੋ ਰਹੇ ਹਨ। ਲੋਕ ਆਪਣੇ ਮੂੰਹ ਕੱਪੜੇ ਨਾਲ ਢੱਕ ਕੇ ਬਾਹਰ ਨਿਕਲ ਰਹੇ ਹਨ। ਇਸ ਵਿਚਾਲੇ ਭਿਆਨਕ ਗਰਮੀ ਕਾਰਨ ਸਭ ਤੋਂ ਵੱਧ ਸਕੂਲੀ ਬੱਚਿਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਪਹਿਰ ਨੂੰ ਸਕੂਲ ਖ਼ਤਮ ਹੋਣ ਤੋਂ ਬਾਅਦ, ਬੱਚਿਆਂ ਨੂੰ ਗਰਮੀ ਦੀ ਲਹਿਰ ਦੇ ਵਿਚਕਾਰ ਘਰ ਵਾਪਸ ਜਾਣਾ ਪੈਂਦਾ ਹੈ। ਇਸ ਨਾਲ ਉਨ੍ਹਾਂ ਦੀ ਸਿਹਤ ਨੂੰ ਬਹੁਤ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਸ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਯਾਨੀ 2024 ਵਿੱਚ 20 ਮਈ ਨੂੰ ਸਕੂਲਾਂ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਸੀ। ਕਿਉਂਕਿ ਉਸ ਸਮੇਂ ਪੰਜਾਬ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ ਸੀ। 20 ਮਈ ਤੋਂ 31 ਮਈ ਤੱਕ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਨਿਰਧਾਰਤ ਕੀਤਾ ਗਿਆ ਸੀ। ਇਹ ਬਦਲਾਅ ਤੇਜ਼ ਗਰਮੀ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਹਤ ਲਈ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਉੱਘੇ ਕਬੱਡੀ ਖਿਡਾਰੀ ਦੀ ਮੌਤ
ਇਸ ਵਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਹੈ ਪਰ ਸਕੂਲਾਂ ਦੇ ਸਮੇਂ 'ਚ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ। ਗਰਮੀ 'ਚ ਬੱਚਿਆਂ ਦੀ ਸਿਹਤ ਪ੍ਰਭਾਵਿਤ ਹੋਣ ਦਾ ਖ਼ਤਰਾ ਹੈ। ਪੰਜਾਬ 'ਚ ਗਰਮੀ ਦੇ ਮੌਸਮ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮਾਪਿਆਂ ਦਾ ਕਹਿਣਾ ਹੈ ਕਿ ਤੀਬਰ ਗਰਮੀ ਦੇ ਕਾਰਨ ਬੱਚਿਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਕੂਲ ਜਾਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਮਾਪਿਆਂ ਵੱਲੋਂ ਸਿੱਖਿਆ ਵਿਭਾਗ ਅਤੇ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਗਰਮੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ ਜਾਵੇ ਜਾਂ ਫਿਰ ਛੁੱਟੀਆਂ ਦਾ ਐਲਾਨ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ ’ਚ ਇਨ੍ਹਾਂ ਤਰੀਕਾਂ ਨੂੰ ਤੇਜ਼ ਤੂਫਾਨ ਤੇ ਮੀਂਹ ਦੀ ਚਿਤਾਵਨੀ, 12 ਜ਼ਿਲ੍ਹਿਆਂ ਲਈ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8