‘ਹੁਣ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਬੱਚਿਆਂ ਦੇ ਮਾਪਿਆਂ ਖ਼ਿਲਾਫ਼ ਵੀ ਦਰਜ ਹੋਵੇਗਾ ਪਰਚਾ’

01/16/2023 11:00:41 PM

ਬੀਜਾ (ਬਿਪਨ)-ਖੰਨਾ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ 2 ਦਿਨਾਂ ਦੌਰਾਨ ਹੀ ਚਾਈਨਾ ਡੋਰ ਨਾਲ ਲਗਾਤਾਰ ਹੋ ਰਹੀਆਂ ਘਟਨਾਵਾਂ ਮਗਰੋਂ ਐੱਸ. ਐੱਸ. ਪੀ. ਨੇ ਸਖ਼ਤ ਹੁਕਮ ਜਾਰੀ ਕੀਤੇ, ਜਿਸ ਵਿਚ ਹਦਾਇਤ ਕੀਤੀ ਗਈ ਕਿ ਜੇਕਰ ਚਾਈਨਾ ਡੋਰ ਨਾਲ ਬੱਚੇ ਪਤੰਗ ਉਡਾਉਂਦੇ ਫੜੇ ਗਏ ਤਾਂ ਮਾਪੇ ਬਰਾਬਰ ਦੇ ਭਾਈਵਾਲ ਮੰਨੇ ਜਾਣਗੇ। ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਖ਼ਿਲਾਫ਼ ਵੀ ਪਰਚਾ ਦਰਜ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਸਰਦੀ ਦੀਆਂ ਛੁੱਟੀਆਂ ਦੌਰਾਨ ਸ਼ੁਰੂ ਕੀਤੀ ਆਨਲਾਈਨ ਪੜ੍ਹਾਈ ਨੂੰ ਲੈ ਕੇ ਸਿੱਖਿਆ ਮੰਤਰੀ ਬੈਂਸ ਦਾ ਅਹਿਮ ਬਿਆਨ

ਬਕਾਇਦਾ ਇਸ ਦੀ ਮੁਨਾਦੀ ਵੀ ਇਲਾਕੇ ’ਚ ਪੁਲਸ ਵੱਲੋਂ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਤਰੀਕੇ ਚਾਈਨਾ ਡੋਰ ਨੂੰ ਨੱਥ ਪਾਈ ਜਾ ਸਕੇ। ਦੂਜੇ ਪਾਸੇ ਪੁਲਸ ਦੀਆਂ ਟੀਮਾਂ ਨੇ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਕਰ ਕੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਕਾਬੂ ਕੀਤਾ। ਪੁਲਸ ਨੇ 24 ਘੰਟਿਆਂ ਦੇ ਅੰਦਰ 2 ਥਾਵਾਂ ਉਪਰ ਛਾਪੇਮਾਰੀ ਕਰ ਕੇ 8 ਗੱਟੂ ਡੋਰ ਬਰਾਮਦ ਕੀਤੀ। 2 ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਨੇ ਹੈਵਾਨੀਅਤ ਦੀਆਂ ਹੱਦਾਂ ਕੀਤੀਆਂ ਪਾਰ, 4 ਸਾਲਾ ਮਾਸੂਮ ਨਾਲ ਕੀਤਾ ਜਬਰ-ਜ਼ਿਨਾਹ

ਵਰਣਨਯੋਗ ਹੈ ਕਿ ਐੱਸ. ਐੱਸ. ਪੀ. ਨੇ ਐੱਸ. ਪੀ. (ਡੀ) ਡਾ. ਪ੍ਰੱਗਿਆ ਜੈਨ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਹੈ, ਜੋ ਇਸ ਮੁਹਿੰਮ ’ਚ ਸਖ਼ਤ ਕਾਰਵਾਈ ਜਾਰੀ ਰੱਖੇਗੀ। ਸਿਟੀ ਥਾਣਾ ਮੁਖੀ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਥਾਣੇ ਦੇ ਏ. ਐੱਸ. ਆਈ. ਮੁਖਤਿਆਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਰਾਜਨ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰਬਰ 1201 ਵਾਰਡ ਨੰਬਰ 24 ਨਵੀਂ ਆਬਾਦੀ ਖੰਨਾ ਨੂੰ 6 ਗੱਟੂ ਡੋਰ ਸਮੇਤ ਕਾਬੂ ਕੀਤਾ। ਜਦੋਂ ਕਥਿਤ ਦੋਸ਼ੀ ਆਪਣੇ ਮੋਟਰਸਾਈਕਲ ’ਤੇ ਡੋਰ ਸਪਲਾਈ ਕਰਨ ਜਾ ਰਿਹਾ ਸੀ, ਤਾਂ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਸ ਚੌਕੀ ਕੋਟ ਦੇ ਏ. ਐੱਸ. ਆਈ. ਮਹਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਹੁਸਨਦੀਪ ਸਿੰਘ ਹੁਸਨ ਵਾਸੀ ਬੀਜਾ ਨੂੰ ਕਾਬੂ ਕੀਤਾ। ਕਥਿਤ ਦੋਸ਼ੀ ਬੀਜਾ ਰੋਡ ’ਤੇ ਹਸਪਤਾਲ ਦੇ ਸਾਹਮਣੇ ਖੁੱਲ੍ਹੇਆਮ ਚਾਈਨਾ ਡੋਰ ਵੇਚ ਰਿਹਾ ਸੀ, ਉਸ ਨੂੰ ਕਾਬੂ ਕੀਤਾ ਗਿਆ। ਉਸ ਦੇ ਕਬਜ਼ੇ ’ਚੋਂ 2 ਗੱਟੂ ਬਰਾਮਦ ਹੋਏ।

ਇਹ ਖ਼ਬਰ ਵੀ ਪੜ੍ਹੋ : ਸੰਤੋਖ ਚੌਧਰੀ ਦੇ ਦਿਹਾਂਤ ਉਪਰੰਤ ਚੋਣ ਅਖਾੜਾ ਬਣੇਗਾ ਜਲੰਧਰ ! ਮਾਨ ਸਰਕਾਰ ਦਾ ਲਵੇਗਾ ਇਮਤਿਹਾਨ


Manoj

Content Editor

Related News