ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਦੇ ਮਾਪੇ ਇਕੱਠੇ ਹੋ ਕੇ ਪਹੁੰਚੇ  DC ਦਫ਼ਤਰ (ਵੀਡੀਓ)

Saturday, Feb 26, 2022 - 11:25 PM (IST)

ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਦੇ ਮਾਪੇ ਇਕੱਠੇ ਹੋ ਕੇ ਪਹੁੰਚੇ  DC ਦਫ਼ਤਰ (ਵੀਡੀਓ)

ਅੰਮ੍ਰਿਤਸਰ (ਸੁਮਿਤ)-ਯੂਕ੍ਰੇਨ ’ਚ ਫਸੇ ਵਿਦਿਅਾਰਥੀਆਂ ਦੇ ਪਰਿਵਾਰ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ’ਚ ਪਹੁੰਚ ਗਏ। ਇਸ ਦੌਰਾਨ ਉਨ੍ਹਾਂ ਨੂੰ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਨਹੀਂ ਮਿਲਿਆ। ਇਸ ਦੌਰਾਨ ਇਨ੍ਹਾਂ ਪਰਿਵਾਰਾਂ ਨੇ ਆਪਣਾ ਰੋਸ ਜ਼ਾਹਿਰ ਕੀਤਾ ਤੇ ਕਿਹਾ ਕਿ ਸਰਕਾਰ ਵੱਲੋਂ ਸਿਰਫ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਹਕੀਕਤ ’ਚ ਕੁਝ ਵੀ ਨਹੀਂ ਹੈ।

ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੇ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ 24x7 ਕੰਟਰੋਲ ਰੂਮ ਸਥਾਪਿਤ

ਉਨ੍ਹਾਂ ਕਿਹਾ ਕਿ ਜਿਹੜੇ ਨੇਤਾ ਵੋਟ ਲੈਣ ਆਉਂਦੇ ਸਨ ਪਰ ਅੱਜ ਉਨ੍ਹਾਂ ਦੀ ਸਾਰ ਲੈਣ ਕੋਈ ਨਹੀਂ ਆਇਆ। ਇਸ ਦੌਰਾਨ ਇਕ ਔਰਤ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਯੂਕ੍ਰੇਨ ’ਚ ਹੈ ਤੇ ਉਹ ਬੱਚਿਆਂ ਕਰਕੇ ਬਹੁਤ ਪ੍ਰੇ਼ਸ਼ਾਨ ਹਨ। ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ।

 


author

Manoj

Content Editor

Related News