ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਜਥੇਦਾਰ ਨਾਲ ਕੀਤੀ ਮੁਲਾਕਾਤ

Monday, Jul 11, 2022 - 02:06 PM (IST)

ਤਲਵੰਡੀ ਸਾਬੋ (ਮਨੀਸ਼) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਤਖ਼ਤ ਸਾਹਿਬ ਵਿਖੇ ਕਾਫ਼ੀ ਸਮਾਂ ਬੈਠ ਕੇ ਗੁਰਬਾਣੀ ਸਰਵਣ ਕੀਤੀ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੇ ਫੈਨ ਵੀ ਮਿਲੇ।

ਇਹ ਵੀ ਪੜ੍ਹੋ- 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੀ ਤਿਆਰੀ ’ਚ ਭਾਜਪਾ, ਚੁੱਕੇ ਜਾ ਰਹੇ ਅਹਿਮ ਕਦਮ

ਇਸ ਮੌਕੇ ਮੂਸੇਵਾਲਾ ਦੇ ਫੈੱਨਸ ਭਾਵੁਕ ਹੁੰਦੇ ਵੀ ਦਿਖਾਈ ਦਿੱਤੇ। ਤਖ਼ਤ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਜਿੱਥੇ ਸਿੰਘ ਸਾਹਿਬ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਣ ਅਤੇ ਨਾਮ ਸਿਮਰਨ ਕਰਨ ਲਈ ਕਿਹਾ। ਜਾਣਕਾਰੀ ਮੁਤਾਬਕ ਸਿੰਘ ਸਾਹਿਬ ਨਾਲ ਮੁਲਾਕਾਤ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਪੁਲਸ ਵੱਲੋਂ ਬਣਦੀ ਕਾਰਵਾਈ ਨਾ ਕਰਨ 'ਤੇ ਅਫਸੋਸ ਪ੍ਰਗਟ ਕਰਦੇ ਕਿਹਾ ਕਿ ਦਿੱਲੀ ਪੁਲਸ ਜ਼ਰੂਰ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰ ਰਹੀ ਹੈ ਪਰ ਅਜੇ ਤੱਕ ਦੋਸ਼ੀਆਂ ਨੂੰ ਪੁਲਸ ਕਾਬੂ ਕਰਨ ਵਿੱਚ ਨਾਕਾਮ ਹੀ ਨਜ਼ਰ ਆ ਰਹੀ ਹੈ।    

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News