ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਵਿਆਹ ਸਮਾਗਮ ਤੋਂ ਪਰਤ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

Sunday, Jan 22, 2023 - 11:50 AM (IST)

ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਵਿਆਹ ਸਮਾਗਮ ਤੋਂ ਪਰਤ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਤਲਵੰਡੀ ਭਾਈ (ਗੁਲਾਟੀ) : ਬੀਤੀ ਦੇਰ ਰਾਤ ਸ਼ੇਰ ਖਾਂ ਵਿਖੇ ਵਾਪਰੇ ਭਿਆਨਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸ਼ੇਰ ਖਾਂ ਦੇ ਬੱਸ ਸਟੈਂਡ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਸਾਂਦੇ ਹਾਸ਼ਮ ਵਜੋਂ ਹੋਈ ਹੈ। 

ਇਹ ਵੀ ਪੜ੍ਹੋ- ਮਲੋਟ 'ਚ ਵੱਡੀ ਵਾਰਦਾਤ, ਦੁਬਈ ਤੋਂ ਪਰਤੇ ਜਵਾਈ ਨੇ ਸਹੁਰੇ ਤੇ ਸਾਲੇ ਦਾ ਕੀਤਾ ਕਿਰਚ ਮਾਰ ਕੇ ਕਤਲ

ਦੱਸਿਆ ਜਾ ਰਿਹਾ ਹੈ ਕਿ ਜਸ਼ਨਪ੍ਰੀਤ ਬੀਤੀ ਰਾਤ ਵਿਆਹ ਦੇ ਜਾਗੋ ਸਮਾਗਮ ਤੋਂ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਸ਼ੇਰ ਖਾਂ ਦੇ ਬੱਸ ਸਟੈਂਡ ਕੋਲ ਪੁੱਜਾ ਤਾਂ ਉਸਦੀ ਕਾਰ ਅਚਾਨਕ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਇਕ ਦਰਖੱਤ ਨਾਲ ਟਕਰਾਉਂਦਿਆਂ ਖੇਤਾਂ 'ਚ ਜਾ ਵੜੀ। ਜਿਸ ਕਾਰਨ ਗੰਭੀਰ ਸੱਟਾਂ ਵੱਜਣ ਕਾਰਨ ਉਸ ਦੀ ਮੌਤ ਹੋ ਗਈ। ਦੁਖਦਾਇਕ ਗੱਲ ਇਹ ਹੈ ਕਿ ਮ੍ਰਿਤਕ ਨੌਜਵਾਨ ਜਸ਼ਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। 

ਇਹ ਵੀ ਪੜ੍ਹੋ- ਇੰਤਜ਼ਾਰ ਦੀਆਂ ਘੜੀਆਂ ਖ਼ਤਮ, ਇਸ ਦਿਨ ਸਿੰਗਾਪੁਰ ਜਾਣਗੇ ਪ੍ਰਿੰਸੀਪਲ, ਪੰਜਾਬ ਸਰਕਾਰ ਨੇ ਕੀਤਾ ਐਲਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News