ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ

Saturday, Jul 15, 2023 - 06:38 PM (IST)

ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ

ਤਰਨਤਾਰਨ (ਵਿਜੇ)- ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਖਡੂਰ ਸਾਹਿਬ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮਾਪਿਆਂ ਦੇ ਨੌਜਵਾਨ ਇਕਲੌਤੇ ਪੁੱਤਰ ਰਾਜਬੀਰ ਸਿੰਘ ਕਰੀਬ 27 ਸਾਲਾ ਪੁੱਤਰ ਭੁਪਿੰਦਰ ਸਿੰਘ ਮਾਣਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਜਿਸ ਦੌਰਾਨ ਮਾਂ ਸਣੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ

ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਖਡੂਰ ਸਾਹਿਬ ਵਿਖੇ ਨਸ਼ਾ ਸ਼ਰੇਆਮ ਵਿਕਦਾ ਹੈ, ਜਿਸ ਕਰਕੇ ਮਾਪਿਆਂ ਦੇ ਪੁੱਤਰ ਹਰ ਰੋਜ਼ ਮਰਦੇ ਜਾਂ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਨਸ਼ਿਆਂ 'ਤੇ ਕੰਟਰੋਲ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਕਿਸੇ ਦਾ ਪੁੱਤ ਨਸ਼ਿਆਂ ਦੀ ਭੇਟ ਨਾ ਚੜੇ।

ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News