ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
Sunday, Jun 28, 2026 - 01:16 PM (IST)
ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ): ਦੀਨਾਨਗਰ-ਗਾਹਲੜੀ ਰੋਡ 'ਤੇ ਪਿੰਡ ਨੀਵਾਂ ਧਕਾਲਾ ਨੇੜੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ।ਜਾਣਕਾਰੀ ਅਨੁਸਾਰ ਗੁਰਦੁਆਰਾ ਟਾਹਲੀ ਸਾਹਿਬ, ਗਾਹਲੜੀ ਤੋਂ ਮੱਥਾ ਟੇਕ ਕੇ ਦੀਨਾਨਗਰ ਵੱਲ ਆ ਰਹੀ ਐਲਟੋ ਕਾਰ 'ਚ ਤਿੰਨ ਨੌਜਵਾਨ ਸਵਾਰ ਸਨ। ਜਦੋਂ ਉਹ ਪਿੰਡ ਨੀਵਾਂ ਧਕਾਲਾ ਨੇੜੇ ਪਹੁੰਚੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਲੱਗੇ ਟਾਹਲੀ ਦੇ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰ ਰਵਿੰਦਰ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਜੰਗਲ, ਦੀਨਾਨਗਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਦੇ ਨਾਲ ਸਵਾਰ ਦੋ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਕਾਰ 'ਚੋਂ ਕੱਢ ਕੇ ਇਲਾਜ ਲਈ ਨਜ਼ਦੀਕੀ ਹਸਪਤਾਲ ਭੇਜਿਆ, ਜਿੱਥੇ ਰਸਤੇ 'ਚ ਹੀ ਰਿਤਮ ਪੁੱਤਰ ਨਰਿੰਦਰ ਕੁਮਾਰ ਵਾਸੀ ਆਵਾਂਖਾ, ਦੀਨਾਨਗਰ ਨੇ ਵੀ ਦਮ ਤੋੜ ਦਿੱਤਾ। ਤੀਜੇ ਜ਼ਖ਼ਮੀ ਨੌਜਵਾਨ ਦਾ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...
ਘਟਨਾ ਦੀ ਸੂਚਨਾ ਮਿਲਦੇ ਹੀ ਬਹਿਰਾਮਪੁਰ ਥਾਣਾ ਦੇ ਪੁਲਸ ਦੇ ਅਧਿਕਾਰੀ ਹਰਬੰਸ ਲਾਲ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
