ਕਹਿਰ ਓ ਰੱਬਾ: ਰਾਵੀ ਦਰਿਆ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Sunday, Apr 12, 2026 - 04:58 PM (IST)
ਡੇਰਾ ਬਾਬਾ ਨਾਨਕ(ਗੋਰਾਇਆ) - ਗੁਰਦਾਸਪੁਰ ਦਾ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਧਰਮਕੋਟ ਪੱਤਣ ਵਿਖੇ ਰਾਵੀ ਦਰਿਆ ਵਿਚ ਡੁੱਬਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਮੁਤਾਬਕ ਮ੍ਰਿਤਕ ਬੱਚੇ ਦੀ ਪਹਿਚਾਣ ਪ੍ਰਭਜੋਤ ਸਿੰਘ (12) ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਧਰਮਕੋਟ ਪੱਤਣ ਵਜੋਂ ਹੋਈ ਹੈ। ਪ੍ਰਭਜੋਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ 'ਤੇ...
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਆਪਣੇ ਪਿੰਡ ਦੇ ਹੀ ਇਕ ਹੋਰ ਦੋਸਤ ਨਾਲ ਬੀਤੇ ਕੱਲ ਵਿਸਾਖੀ ਦੇ ਮੇਲੇ ਨੂੰ ਸਮਰਪਿਤ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਰੱਖੇ ਗਏ ਪ੍ਰੋਗਰਾਮ ਵਿੱਚ ਆਪਣੇ ਦੋਸਤ ਨਾਲ ਗਿਆ ਸੀ। ਪਰ ਸ਼ਾਮ ਤੱਕ ਉਹ ਘਰ ਵਾਪਸ ਨਾ ਪਰਤਿਆ ਤਾਂ ਸਾਡੇ ਵੱਲੋਂ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪਤਾ ਚੱਲਿਆ ਕਿ ਇਹ ਕੱਲ੍ਹ ਆਪਣੇ ਦੋਸਤ ਨਾਲ ਮਿਲ ਕੇ ਰਾਵੀ ਦਰਿਆ 'ਤੇ ਗਿਆ ਸੀ, ਜਿੱਥੇ ਉਸ ਦੀ ਡੁੱਬਣ ਕਾਰਨ ਮੌਤ ਹੋ ਗਈ। ਇਸ ਦੌਰਾਨ ਉਸ ਦੇ ਦੋਸਤ ਵੱਲੋਂ ਘਰ ਵੀ ਨਹੀਂ ਦੱਸਿਆ ਗਿਆ। ਜਿਸ ਦੀ ਲਾਸ਼ ਨੂੰ ਅੱਜ ਕਾਫੀ ਜੱਦੋ-ਜਹਿਦ ਬਾਅਦ ਪਿੰਡ ਵਾਸੀਆ ਤੇ ਗੋਤਾਖੋਰਾਂ ਦੀ ਮਦਦ ਨਾਲ ਲੱਭਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
ਇਸ ਮੌਕੇ ਮ੍ਰਿਤਕ ਬੱਚੇ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਰਾਵੀ ਦਰਿਆ ਵਿੱਚ ਕੋਈ ਵੀ ਨਹਾਉਣ ਨਾ ਆਵੇ ਕਿਉਂਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾ ਕਰਾਨ ਪਾਣੀ ਕਾਫੀ ਡੂੰਘਾ ਹੋ ਗਿਆ ਹੈ, ਜਿਸ ਕਾਰਨ ਆਏ ਦਿਨ ਇਹੋ ਅਜਿਹੇ ਹਾਦਸੇ ਵਾਪਰ ਰਹੇ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
