ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ
Wednesday, Jan 07, 2026 - 11:05 AM (IST)
ਲਾਲੜੂ/ਕੈਨੇਡਾ (ਅਨਿਲ) : ਕੈਨੇਡਾ ਦੇ ਓਨਟਾਰੀਓ ਸੂਬੇ 'ਚ ਹਾਈਵੇਅ 401 ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਪੰਜਾਬ ਦੇ ਲਾਲੜੂ ਨਿਵਾਸੀ 22 ਸਾਲਾ ਅੰਤਰਰਾਸ਼ਟਰੀ ਵਿਦਿਆਰਥੀ ਅਰਮਾਨ ਚੌਹਾਨ ਦੀ ਮੌਤ ਹੋ ਗਈ। ਇਹ ਹਾਦਸਾ ਬੀਤੇ ਦਿਨੀਂ ਰਾਤ ਕਰੀਬ 10:30 ਵਜੇ ਕ੍ਰਾਮੇਹ ਟਾਊਨਸ਼ਿਪ ਦੇ ਨੇੜੇ ਵਾਪਰਿਆ, ਜਦੋਂ ਅਰਮਾਨ ਆਪਣੇ ਦੋਸਤ ਨਾਲ ਮਾਂਟਰੀਅਲ ਤੋਂ ਟੋਰਾਂਟੋ ਵੱਲ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਹੋਈਆਂ ਰੱਦ! ਪੜ੍ਹੋ ਪੂਰੀ ਖ਼ਬਰ
ਓਨਟਾਰੀਓ ਪ੍ਰੋਵੀਂਸ਼ੀਅਲ ਪੁਲਸ ਮੁਤਾਬਕ ਹਾਈਵੇਅ ਦੀਆਂ ਪੱਛਮੀ ਲੇਨਾਂ ’ਤੇ ਇੱਕ ਪੈਦਲ ਯਾਤਰੀ ਨਾਲ ਟੱਕਰ ਹੋਣ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚੀ ਪੁਲਸ ਨੂੰ ਮੀਡੀਅਨ ਦੇ ਨੇੜੇ ਇੱਕ ਕਾਰ ਖੜ੍ਹੀ ਮਿਲੀ। ਐਮਰਜੈਂਸੀ ਸੇਵਾਵਾਂ ਨੇ ਤੁਰੰਤ ਮਦਦ ਦੇ ਯਤਨ ਕੀਤੇ ਪਰ ਅਰਮਾਨ ਦੀ ਮੌਤ ਹੋ ਚੁੱਕੀ ਸੀ। ਹਾਦਸੇ ਤੱਕ ਲੈ ਜਾਣ ਵਾਲੇ ਹਾਲਾਤਾਂ ਦੀ ਜਾਂਚ ਜਾਰੀ ਹੈ। ਅਰਮਾਨ ਚੌਹਾਨ ਮੋਹਾਲੀ ਜ਼ਿਲ੍ਹੇ ਦੀ ਲਾਲੜੂ ਮੰਡੀ ਦਾ ਵਸਨੀਕ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੀ ਅਚਾਨਕ ਮੌਤ ਦੀ ਖ਼ਬਰ ਨਾਲ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਧਾਉਣ ਬਾਰੇ ਵੱਡਾ ਫ਼ੈਸਲਾ! ਸਿੱਖਿਆ ਮੰਤਰੀ ਬੋਲੇ- ਬੁੱਧਵਾਰ ਨੂੰ...
ਪਰਿਵਾਰਕ ਮੈਂਬਰਾਂ ਨੇ ਹਾਦਸੇ ਦੀ ਪੂਰੀ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸੱਚ ਸਾਹਮਣੇ ਆਉਣਾ ਚਾਹੀਦਾ ਹੈ। ਉਧਰ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਪਰਿਵਾਰ ਨੂੰ ਵਿੱਤੀ ਅਤੇ ਪ੍ਰਸ਼ਾਸਕੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਓ. ਪੀ. ਪੀ. ਨੇ ਘਟਨਾ ਦੇ ਗਵਾਹਾਂ ਅਤੇ ਡੈਸ਼ਕੈਮ ਫੁਟੇਜ ਵਾਲਿਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇਹ ਮਾਮਲਾ ਵਿਦੇਸ਼ਾਂ 'ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ’ਤੇ ਫਿਰ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
