ਕਬਰਿਸਤਾਨ 'ਚੋਂ ਮਿਲੀ ਮਾਪਿਆਂ ਦੇ ਇਕਲੌਤੇ ਪੁੱਤ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

Tuesday, Aug 12, 2025 - 11:34 AM (IST)

ਕਬਰਿਸਤਾਨ 'ਚੋਂ ਮਿਲੀ ਮਾਪਿਆਂ ਦੇ ਇਕਲੌਤੇ ਪੁੱਤ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਅੱਜ ਸਵੇਰੇ ਤੜਕਸਾਰ ਸਰਹੱਦੀ ਖੇਤਰ ਦੇ ਪੁਲਸ ਸਟੇਸ਼ਨ ਦੋਰਾਂਗਲਾ ਅਧੀਨ ਆਉਂਦੇ ਪਿੰਡ ਦਬੂੜੀ ਦੇ ਕਬਰਿਸਤਾਨ ਤੋਂ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ। ਜਾਣਕਾਕੀ ਮੁਤਾਬਕ ਨੌਜਵਾਨ ਦੀ ਲਾਸ਼ ਕਬਰਿਸਤਾਨ 'ਚੋਂ ਮਿਲੀ, ਜਿਸ ਕਾਰਨ ਇਲਾਕੇ ਅੰਦਰ ਸਹਿਮ ਦਾ ਮਾਹੌਲ ਬਣ ਗਿਆ। ਪੁਲਸ ਵੱਲੋਂ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲਿਆ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ 4 ਦਿਨਾਂ ਦੀ Latest update, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਥਾਣਾ ਦੋਰਾਂਗਲਾ ਦੇ ਐੱਸ. ਐੱਚ. ਓ. ਬਨਾਰਸੀ ਦਾਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਪਿੰਡ ਦਬੂੜੀ ਦੇ ਕਬਰਿਸਤਾਨ 'ਚ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ ਤਾਂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।

ਇਹ ਵੀ ਪੜ੍ਹੋ- ਪਹਿਲਾਂ ਕੁਆਰੇ ਪ੍ਰੇਮੀ ਨਾਲ ਫਰਾਰ ਹੋਈ 2 ਬੱਚਿਆਂ ਦੀ ਮਾਂ, ਫਿਰ ਦੋਵਾਂ ਨੇ ਇਕੱਠਿਆਂ...

ਇਸ ਸਬੰਧੀ ਜਾਂਚ ਪੜਤਾਲ ਤੋਂ ਨੌਜਵਾਨ ਦੀ ਪਹਿਚਾਣ ਗਗਨਦੀਪ ਸਿੰਘ (26) ਵਾਸੀ ਖੋਖਰ ਰਾਜਪੂਤਾਂ ਵਜੋਂ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਕਿ ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਮਾਤਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਸੀ ਅਤੇ ਦੋਵੇਂ ਪਿਓ-ਪੁੱਤਰ ਹੀ ਘਰ 'ਚ ਰਹਿ ਰਹੇ ਸੀ । ਪੁਲਸ ਨੇ ਕਿਹਾ ਪੋਸਟਮਾਰਟਮ ਹੋਣ ਉਪਰੰਤ ਜੋ ਵੀ ਰਿਪੋਰਟ ਸਾਹਮਣੇ ਆਵੇਗੀ ਉਸ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਇਹ ਵੀ ਪੜ੍ਹੋ- ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਬੋਲ: 'ਸ਼੍ਰੋਮਣੀ ਕਮੇਟੀ ਸਣੇ ਚੋਣ ਨਿਸ਼ਾਨ ਤੇ ਦਫ਼ਤਰ ਵੀ ਲਵਾਂਗੇ'

ਇਸ ਸਬੰਧੀ ਜਦ ਨੌਜਵਾਨ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕੱਲ ਸ਼ਾਮ ਘਰ ਤੋਂ ਬਾਹਰ ਗਿਆ ਹੋਇਆ ਸੀ ਅਤੇ ਰਾਤ ਘਰ ਵਾਪਸ ਨਹੀਂ ਆਇਆ। ਇਸ ਦੀ ਕਾਫੀ ਭਾਲ ਕੀਤੀ ਪਰ ਕੁਝ ਵੀ ਇਸ ਬਾਰੇ ਪਤਾ ਨਹੀਂ ਲੱਗ ਸਕਿਆ। ਅੱਜ ਸਵੇਰੇ ਇਸ ਦੀ ਕਬਰਿਸਤਾਨ ਤੋਂ ਲਾਸ਼ ਮਿਲੀ ਹੈ । ਪਰਿਵਾਰ ਨੇ ਦੱਸਿਆ ਕਿ ਗਗਨਦੀਪ ਸਿੰਘ ਨੂੰ ਨਸ਼ੇ ਦੀ ਲਤ ਲੱਗੀ ਹੋਈ ਸੀ। ਇਸ ਤੋਂ ਛੁਟਕਾਰਾ ਪਵਾਉਣ ਲਈ ਕਾਫੀ ਇਲਾਜ ਵੀ ਕਰਵਾਇਆ ਗਿਆ ਪਰ ਫਿਰ ਵੀ ਇਸ ਨਸ਼ੇ ਦੀ ਲਾਹਨਤ ਤੋਂ ਛੁਟਕਾਰਾ ਨਹੀਂ ਹੋ ਸਕਿਆ। ਅਖੀਰ ਇਸ ਨੂੰ ਇਸ ਨਸ਼ੇ ਦੀ ਖਾਤਰ ਆਪਣੀ ਜਾਨ ਗਵਾਉਣੀ ਪਈ ਹੈ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News