ਪਟਿਆਲਾ 'ਚ ਮਾਪਿਆਂ ਦਾ ਜ਼ਬਰਦਸਤ ਪ੍ਰਦਰਸ਼ਨ, ਯੂਥ ਅਕਾਲੀ ਦਲ ਨੇ ਦਿੱਤਾ ਸਾਥ

Monday, Jul 06, 2020 - 02:50 PM (IST)

ਪਟਿਆਲਾ (ਪਰਮੀਤ, ਬਲਜਿੰਦਰ, ਰਾਣਾ) : ਸਕੂਲ ਫੀਸਾਂ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਵੱਲੋਂ ਯੂਥ ਅਕਾਲੀ ਦਲ ਨਾਲ ਮਿਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਰਿਹਾਇਸ਼ ਮੋਤੀ ਮਹਿਲ ਦੇ ਨੇੜੇ ਧਰਨਾ ਲਾਇਆ ਗਿਆ ਹੈ। ਯੂਥ ਅਕਾਲੀ ਦਲ ਅਤੇ ਮਾਪਿਆਂ ਦਾ ਇਹ ਧਰਨਾ ਵਾਈ. ਪੀ. ਐਸ. ਚੌਂਕ 'ਚ ਲਾਇਆ ਗਿਆ ਹੈ। ਇਸ ਧਰਨੇ ਦੀ ਅਗਵਾਈ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਨਾਭਾ ਜੇਲ੍ਹ 'ਚ ਭੁੱਖ-ਹੜਤਾਲ 'ਤੇ ਬੈਠੇ ਬੰਦੀ ਸਿੰਘ ਦੀ ਹਾਲਤ ਵਿਗੜੀ, ਹਸਪਤਾਲ ਦਾਖ਼ਲ

PunjabKesari
ਪ੍ਰਦਰਸ਼ਨਕਾਰੀ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦੋਂ ਕਿ ਮੌਕੇ 'ਤੇ ਭਾਰੀ ਪੁਲਸ ਅਮਲਾ ਵੀ ਮੌਜੂਦ ਹੈ। ਇਸ ਮੌਕੇ ਮਾਪਿਆਂ ਵੱਲੋਂ ਆਪਣੇ ਸਰੀਰ 'ਤੋਂ ਕੱਪੜੇ ਉਤਾਰ ਕੇ ਸਕੂਲ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨੇ ਦੀ ਅਗਵਾਈ ਕਰ ਰਹੇ ਬੰਟੀ ਰੋਮਾਣਾ ਨੇ ਦੋਸ਼ ਲਾਇਆ ਹੈ ਕਿ ਕੈਪਟਨ ਸਰਕਾਰ ਝੂਠੇ ਲਾਰੇ ਲਾ ਕੇ ਮਾਪਿਆਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਨੇ ਬੱਚਿਆਂ ਦੀਆਂ ਸਕੂਲ ਫੀਸਾਂ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਇਸ ਧਰਨੇ 'ਚ ਮਾਪਿਆਂ ਦੀ ਐਸੋਸੀਏਸ਼ਨ ਦੇ ਮੈਂਬਰ ਵੀ ਮੌਜੂਦ ਹਨ, ਉੱਥੇ ਹੀ ਚੰਡੀਗੜ੍ਹ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਚਿਤਾਵਨੀ ਦੇਣ ਲਈ 7 ਜੁਲਾਈ ਨੂੰ ਲਾਵਾਂਗੇ ਧਰਨੇ : ਸੁਖਬੀਰ


Babita

Content Editor

Related News