''ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...'', ਪਾਰਟੀ ''ਚ ਧੜੇਬੰਦੀ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ (ਵੀਡੀਓ)

Tuesday, Jul 07, 2026 - 05:09 PM (IST)

''ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...'', ਪਾਰਟੀ ''ਚ ਧੜੇਬੰਦੀ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ (ਵੀਡੀਓ)

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਨੂੰ ਲੈ ਕੇ ਕਾਂਗਰਸੀ ਆਗੂ ਪਰਗਟ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪਰਗਟ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ 'ਚ ਕੋਈ ਧੜੇਬੰਦੀ ਨਹੀਂ ਹੈ ਅਤੇ ਵਿਚਾਰਾਂ 'ਚ ਅੰਤਰ ਲੋਕਤੰਤਰ ਦਾ ਇਕ ਹਿੱਸਾ ਹੈ। ਉਨ੍ਹਾਂ ਦੇ ਮੁਤਾਬਕ ਪਾਰਟੀ ਅੰਦਰ ਸਾਰੇ ਮੁੱਦਿਆਂ 'ਤੇ ਗੱਲਬਾਤ ਹੁੰਦੀ ਹੈ ਅਤੇ ਮਤਭੇਦਾਂ ਦਾ ਹੱਲ ਚਰਚਾ ਜ਼ਰੀਏ ਕੱਢਿਆ ਜਾਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA 'ਤੇ ਅੱਜ ਆਵੇਗਾ ਵੱਡਾ ਫ਼ੈਸਲਾ! ਹਾਈਕੋਰਟ ਦੀ ਸੁਣਵਾਈ 'ਤੇ...

ਕਾਂਗਰਸੀ ਆਗੂ ਨੇ ਕਿਹਾ ਕਿ ਅੱਜ-ਕੱਲ੍ਹ ਜੇਕਰ ਕੋਈ ਕਿਸੇ ਨਾਲ ਚਾਹ ਵੀ ਪੀ ਲਵੇ ਤਾਂ ਉਸ ਨੂੰ ਸਿਆਸਤ ਨਾਲ ਜੋੜ ਕੇ ਧੜੇਬੰਦੀ ਦੱਸ ਦਿੱਤਾ ਜਾਂਦਾ ਹੈ ਪਰ ਅਜਿਹਾ ਕੁੱਝ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰ ਲੋਕਤੰਤਰ ਹੈ, ਜਦੋਂ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਖੁੱਲ੍ਹ ਕੇ ਆਪਣੀ ਗੱਲ ਰੱਖਣ ਦੀ ਆਜ਼ਾਦੀ ਨਹੀਂ ਹੈ।

ਇਹ ਵੀ ਪੜ੍ਹੋ : ਪ੍ਰਮੋਸ਼ਨਾਂ 'ਤੇ ਲੱਗੀ ਰੋਕ ਖ਼ਤਮ! ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਅਸਲੀ ਲੋਕਤੰਤਰ ਉਹੀ ਹੈ, ਜਿੱਥੇ ਪਾਰਟੀ ਅੰਦਰ ਆਪਣੀ ਗੱਲ ਰੱਖਣ ਦੀ ਆਜ਼ਾਦੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਅਜਿਹੇ ਮੋਡ 'ਤੇ ਹੈ, ਜਿੱਥੇ ਸੂਬੇ ਨੂੰ ਅੱਗੇ ਲਿਜਾਣ ਲਈ ਸਾਨੂੰ ਬਿਹਤਰ ਪ੍ਰਸ਼ਾਸਨ ਦੇਣ ਦੀ ਲੋੜ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News