ਪਰਗਟ ਸਿੰਘ ਦਾ ਕੇਜਰੀਵਾਲ ''ਤੇ ਤਿੱਖਾ ਹਮਲਾ, ਬੇਅਦਬੀ ਕੇਸਾਂ ''ਚ ਇਨਸਾਫ਼ ਦੀ ਪਹਿਲੀ ਗਾਰੰਟੀ ਦਾ ਮੰਗਿਆ ਹਿਸਾਬ
Thursday, Mar 12, 2026 - 10:38 PM (IST)
ਵੈੱਬ ਡੈਸਕ : ਕਾਂਗਰਸੀ ਆਗੂ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਪਹਿਲਾਂ ਉਹਨਾਂ 'ਤੇ ਸਵਾਲ ਚੁੱਕਦਿਆਂ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਕੇਜਰੀਵਾਲ ਨੂੰ ਇਸ ਪਵਿੱਤਰ ਅਸਥਾਨ 'ਤੇ ਆ ਕੇ ਪੰਜਾਬੀਆਂ ਨੂੰ ਬੇਅਦਬੀ ਕੇਸਾਂ ਵਿੱਚ ਇਨਸਾਫ਼ ਦਿਵਾਉਣ ਦੀ ਆਪਣੀ ਪਹਿਲੀ ਗਾਰੰਟੀ ਬਾਰੇ ਜਵਾਬ ਦੇਣਾ ਚਾਹੀਦਾ ਹੈ।
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆ ਰਹੇ ਅਰਵਿੰਦ ਕੇਜਰੀਵਾਲ ਨੂੰ ਉਸ ਪਵਿੱਤਰ ਸਥਾਨ ‘ਤੇ ਆ ਕੇ ਪੰਜਾਬੀਆਂ ਨੂੰ ਬੇਅਦਬੀ ਕੇਸਾਂ ਵਿੱਚ ਇਨਸਾਫ਼ ਦੀ ਦਿੱਤੀ ਗਾਰੰਟੀ ਬਾਰੇ ਜਵਾਬ ਦੇਣਾ ਚਾਹੀਦਾ ਹੈ।
— Pargat Singh (@PargatSOfficial) March 12, 2026
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸਾਂ ਵਿੱਚ ਹੁਣ ਤੱਕ ਕੀ ਕਾਰਵਾਈ ਹੋਈ, ਅਤੇ ਡੇਰਾ ਮੁਖੀ ਰਾਮ ਰਹੀਮ ‘ਤੇ ਕੇਸ ਚਲਾਉਣ ਲਈ… pic.twitter.com/AEe5YiNy7c
ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਪੰਜਵਾਂ ਬਜਟ ਪੇਸ਼ ਕੀਤੇ ਜਾਣ ਦੇ ਬਾਵਜੂਦ, ਬੇਅਦਬੀ ਕਾਂਡ ਦੀ ਜਾਂਚ ਵਿੱਚ ਅਜੇ ਤੱਕ "ਇੱਕ ਇੰਚ ਵੀ ਮੂਵ (ਪ੍ਰਗਤੀ)" ਨਹੀਂ ਹੋਈ। ਉਹਨਾਂ ਮੰਗ ਕੀਤੀ ਕਿ ਕੇਜਰੀਵਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਹੋਈ ਕਾਰਵਾਈ ਦਾ ਵੇਰਵਾ ਦੇਣ ਅਤੇ ਇਹ ਵੀ ਸਪੱਸ਼ਟ ਕਰਨ ਕਿ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ ਕਿਉਂ ਰੋਕ ਕੇ ਰੱਖੀ ਗਈ ਹੈ।
ਕਾਂਗਰਸੀ ਆਗੂ ਨੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਕਥਿਤ ਤੌਰ 'ਤੇ ਮਿਲ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸ਼ਹਿ ਦਿੱਤੀ ਹੈ ਅਤੇ ਉਹਨਾਂ ਦੀ ਹਮਾਇਤ ਕੀਤੀ ਹੈ। ਉਹਨਾਂ ਨੇ ਸਰਕਾਰ ਦੇ ਉਹਨਾਂ ਦਾਅਵਿਆਂ ਦੀ ਵੀ ਨਿਖੇਧੀ ਕੀਤੀ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਸਾਰੀਆਂ ਗਾਰੰਟੀਆਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਹੁਣ ਕੋਈ ਕੰਮ ਬਾਕੀ ਨਹੀਂ ਰਿਹਾ, ਜਦਕਿ ਪੰਜਾਬੀਆਂ ਲਈ ਸਭ ਤੋਂ ਮਹੱਤਵਪੂਰਨ ਪਹਿਲੀ ਗਾਰੰਟੀ ਅਜੇ ਵੀ ਅਧੂਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
