ਪੰਜਾਬ ਕਾਂਗਰਸ ਬਾਰੇ ਹਾਈਕਮਾਨ ਦੇ ਫ਼ੈਸਲੇ ਤੋਂ ਪਹਿਲਾਂ ਲਾਈਵ ਹੋਏ ''ਪਰਗਟ ਸਿੰਘ'', ਕਹੀਆਂ ਇਹ ਗੱਲਾਂ (ਵੀਡੀਓ)

06/10/2021 4:52:02 PM

ਚੰਡੀਗੜ੍ਹ : ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਇਕ ਵਾਰ ਫਿਰ ਆਪਣੀ ਹੀ ਕਾਂਗਰਸ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਇਕ ਵਾਰ ਫਿਰ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ।

ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਤੱਕ ਇੰਝ ਪੁੱਜੀ ਸੀ ਪੰਜਾਬ ਪੁਲਸ, DGP ਨੇ ਕੀਤਾ ਖ਼ੁਲਾਸਾ (ਵੀਡੀਓ)

ਪਰਗਟ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਸਬੰਧੀ ਕੈਪਟਨ ਵੱਲੋਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕੈਪਟਨ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਕਰਨ ਨੂੰ ਤਾਂ ਬਹੁਤ ਕੁੱਝ ਹੋ ਸਕਦਾ ਹੈ ਪਰ ਗੱਲ ਤਾਂ ਨੀਅਤ ਦੀ ਹੈ। ਪੰਜਾਬ ਦੇ ਡਿਪਟੀ ਸੀ. ਐਮ. ਦੇ ਅਹੁਦੇ ਦੇ ਸਵਾਲ 'ਤੇ ਪਰਗਟ ਸਿੰਘ ਨੇ ਕਿਹਾ ਕਿ ਉਹ ਇਨ੍ਹਾਂ ਗੱਲਾਂ ਨਾਲ ਸਹਿਮਤ ਨਹੀਂ ਹਨ ਕਿਉਂਕਿ ਗੱਲ ਤਾਂ ਮੁੱਦਿਆਂ ਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ 'ਲੂ' ਤੇ ਗਰਮੀ ਝੱਲ ਰਹੇ ਲੋਕਾਂ ਲਈ ਬੁਰੀ ਖ਼ਬਰ, ਅਜੇ ਨਹੀਂ ਮਿਲੇਗੀ ਰਾਹਤ

ਉਨ੍ਹਾਂ ਕਿਹਾ ਕਿ ਡਿਪਟੀ ਸੀ. ਐਮ. ਕੋਈ ਵੀ ਬਣ ਜਾਵੇ, ਇਸ ਨਾਲ ਲੋਕਾਂ ਨੂੰ ਕੋਈ ਇਨਸਾਫ਼ ਨਹੀਂ ਮਿਲੇਗਾ ਕਿਉਂਕਿ ਇਸ ਸਮੇਂ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਮੁੱਦਿਆਂ ਦੀ ਲੜਾਈ ਲੜਨ ਵਾਲੇ ਵਿਅਕਤੀ ਹਨ ਅਤੇ ਜਿੱਥੇ-ਜਿੱਥੇ ਵੀ ਲੋੜ ਪਈ, ਉਹ ਇਨ੍ਹਾਂ ਮੁੱਦਿਆਂ ਨੂੰ ਚੁੱਕਦੇ ਰਹਿਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : 3 ਮੈਂਬਰੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਬਾਰੇ ਹਾਈਕਮਾਨ ਨੂੰ ਸੌਂਪੀ ਰਿਪੋਰਟ

ਪਰਗਟ ਸਿੰਘ ਨੇ ਫਿਰ ਕੈਪਟਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀਆਂ ਕੋਈ ਮਾੜੀਆਂ ਨਹੀਂ ਹੁੰਦੀਆਂ, ਸਗੋਂ ਉਨ੍ਹਾਂ ਨੂੰ ਚਲਾਉਣ ਵਾਲੇ ਬੰਦੇ ਮਾੜੇ ਹੁੰਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News