ਅਹਿਮ ਖ਼ਬਰ : ਪੰਜਾਬ ਕਾਂਗਰਸ ''ਚ ''ਪਰਗਟ ਸਿੰਘ'' ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੰਭਾਲਿਆ ਜਨਰਲ ਸਕੱਤਰ ਦਾ ਅਹੁਦਾ

Tuesday, Aug 17, 2021 - 02:32 PM (IST)

ਅਹਿਮ ਖ਼ਬਰ : ਪੰਜਾਬ ਕਾਂਗਰਸ ''ਚ ''ਪਰਗਟ ਸਿੰਘ'' ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੰਭਾਲਿਆ ਜਨਰਲ ਸਕੱਤਰ ਦਾ ਅਹੁਦਾ

ਚੰਡੀਗੜ੍ਹ : ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ 'ਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ਪਰਗਟ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਦੇ ਜਨਰਲ ਸਕੱਤਰ ਦਾ ਅਹੁਦਾ ਸੰਭਾਲ ਲਿਆ ਹੈ। ਪਰਗਟ ਸਿੰਘ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ 'ਚ ਆਪਣਾ ਅਹੁਦਾ ਸੰਭਾਲਿਆ ਗਿਆ।

ਇਹ ਵੀ ਪੜ੍ਹੋ : ਖੰਨਾ 'ਚ ਸਬਜ਼ੀ ਵਿਕਰੇਤਾ ਦਾ ਬੇਰਹਿਮੀ ਨਾਲ ਕਤਲ, ਰਾਹ 'ਚ ਪਈ ਮਿਲੀ ਲਾਸ਼ (ਤਸਵੀਰਾਂ)

ਇਸ ਮੌਕੇ ਪਰਗਟ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਪਰਗਟ ਸਿੰਘ ਨੇ ਕਿਹਾ ਕਿ ਅਸੀਂ ਸਭ ਨੇ ਇਕ ਟੀਮ ਦਾ ਹਿੱਸਾ ਬਣ ਕੇ ਪਾਰਟੀ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ 'ਤੇ 3 ਲੱਖ ਕਰੋੜ ਦਾ ਕਰਜ਼ਾ ਹੈ। ਪਰਗਟ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਸਾਰੇ ਮਿਲ ਕੇ ਕੰਮ ਕਰੀਏ ਤਾਂ ਪੰਜਾਬ ਨੂੰ ਪਹਿਲਾਂ ਵਾਲੇ ਮਾਹੌਲ 'ਚ ਲਿਆ ਕੇ ਖੜ੍ਹਾ ਕਰ ਸਕਦੇ ਹਾਂ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ 'ਅਨਿਲ ਜੋਸ਼ੀ' ਅਕਾਲੀ ਦਲ 'ਚ ਹੋਣਗੇ ਸ਼ਾਮਲ

ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਸੰਗਠਿਤ ਹੋਈ ਸ਼ਕਤੀ ਜਿੱਤ ਦਾ ਕਾਰਨ ਬਣਦੀ ਹੈ ਅਤੇ ਵਿਭਾਜਿਤ ਹੋਈ ਸ਼ਕਤੀ ਪਤਨ ਦਾ ਕਾਰਨ ਬਣਦੀ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਰਗਟ ਸਿੰਘ ਸਭ ਨੂੰ ਇਕੱਠੇ ਲੈ ਕੇ ਚੱਲਣ। ਉਨ੍ਹਾਂ ਨੇ ਪਰਗਟ ਸਿੰਘ ਨੂੰ ਨਵਾਂ ਅਹੁਦਾ ਸੰਭਾਲਣ ਮੌਕੇ ਵਧਾਈ ਦਿੱਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News