BSF ਦੇ ਮੁੱਦੇ 'ਤੇ ਕੇਂਦਰ ਸਰਕਾਰ 'ਤੇ ਵਰ੍ਹੇ ਪਰਗਟ ਸਿੰਘ, ਸਾਬਕਾ CM ਕੈਪਟਨ ਅਮਰਿੰਦਰ ਸਿੰਘ 'ਤੇ ਲਾਏ ਵੱਡੇ ਦੋਸ਼

Thursday, Oct 14, 2021 - 12:23 PM (IST)

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੰਜਾਬ 'ਚ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾ ਕੇ 15 ਕਿਲੋਮੀਟਰ ਤੋਂ 50 ਕਿਲੋਮੀਟਰ ਹੋਣ 'ਤੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਇਸ ਫ਼ੈਸਲੇ ਨਾਲ ਕੇਂਦਰ ਨੇ ਅੱਧੇ ਪੰਜਾਬ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ : 99 ਸਾਲਾ ਬੇਬੇ ਮਰਨ ਤੋਂ ਪਹਿਲਾਂ ਲਿਖ ਗਈ ਖ਼ਾਸ ਅੰਤਿਮ ਇੱਛਾਵਾਂ, ਮੌਤ ਮਗਰੋਂ ਪੂਰੀਆਂ ਕਰਨ 'ਚ ਲੱਗਾ ਪਰਿਵਾਰ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਕਈ ਸਵਾਲ ਚੁੱਕੇ ਹਨ। ਉੱਥੇ ਹੀ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਦੇ ਅਜਿਹੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ 'ਚ ਕੋਲੇ ਦੀ ਕਮੀ ਦੇ ਬਾਵਜੂਦ ਘਟੇ ਬਿਜਲੀ ਕੱਟ, ਆਉਂਦੇ ਦਿਨਾਂ 'ਚ ਹਾਲਾਤ ਸੁਧਰਨ ਦੇ ਆਸਾਰ
ਕੈਪਟਨ ਦਾ ਬਿਆਨ ਮੰਦਭਾਗਾ : ਪਰਗਟ ਸਿੰਘ
ਪਰਗਟ ਸਿੰਘ ਨੇ ਬੀ. ਐੱਸ. ਐੱਫ. ਦੇ ਅਧਿਕਾਰਾਂ ਬਾਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਤਾਂ ਹਮੇਸ਼ਾ ਭਾਜਪਾ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕੈਪਟਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕੈਪਟਨ ਪਹਿਲਾਂ ਦਿੱਲੀ ਗਏ ਸੀ ਤਾਂ ਝੋਨੇ ਦੀ ਖ਼ਰੀਦ 'ਚ ਦੇਰੀ ਕਰਵਾ ਆਏ ਸਨ ਅਤੇ ਹੁਣ ਜਦੋਂ ਉਹ ਦੂਜੀ ਵਾਰ ਦਿੱਲੀ ਗਏ ਤਾਂ ਬੀ. ਐੱਸ. ਐੱਫ. ਦੇ ਅਧਿਕਾਰ ਵਧਾ ਆਏ ਹਨ। ਉਨ੍ਹਾਂ ਕੈਪਟਨ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਮਿਲ ਕੇ ਪੰਜਾਬ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਹਨ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਉਕਤ ਫ਼ੈਸਲੇ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਹੀ ਠਹਿਰਾਉਂਦੇ ਹੋਏ ਇਸ ਫ਼ੈਸਲੇ ਦਾ ਸੁਆਗਤ ਕੀਤਾ ਗਿਆ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News