ਪਰਗਟ ਸਿੰਘ ਨੇ ਕਬੂਲ ਕੀਤੀ ਮਨੀਸ਼ ਸਿਸੋਦੀਆ ਦੀ ਚੁਣੌਤੀ, ਦਿੱਤਾ ਖੁੱਲ੍ਹੀ ਬਹਿਸ ਦਾ ਸੱਦਾ
Friday, Nov 26, 2021 - 03:12 PM (IST)
ਚੰਡੀਗੜ੍ਹ : ਸਿੱਖਿਆ ਦੇ ਮਾਮਲੇ 'ਚ ਪੰਜਾਬ ਅਤੇ ਦਿੱਲੀ ਦੇ ਮੰਤਰੀਆਂ ਵਿਚਾਲੇ ਘਮਾਸਾਨ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਹੀ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਚੁਣੌਤੀ ਸਵੀਕਾਰ ਕਰ ਲਈ ਗਈ ਹੈ। ਪਰਗਟ ਸਿੰਘ ਨੇ ਮਨੀਸ਼ ਸਿਸੋਦੀਆ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ। ਪਰਗਟ ਸਿੰਘ ਨੇ ਮਨੀਸ਼ ਸਿਸੋਦੀਆ ਅੱਗੇ ਸ਼ਰਤ ਰੱਖੀ ਹੈ ਕਿ ਅਸੀਂ ਇਸ ਗੱਲ 'ਤੇ ਵੀ ਡਿਬੇਟ ਕਰਾਂਗੇ ਕਿ ਕੀ 10 ਸਕੂਲਾਂ 'ਤੇ ਕਰੋੜਾਂ ਰੁਪਏ ਖ਼ਰਚ ਕਰਨੇ ਜਾਇਜ਼ ਹਨ ਜਾਂ ਫਿਰ ਸੂਬੇ ਦੇ ਸਕੂਲਾਂ ਨੂੰ ਲੋੜ ਮੁਤਾਬਕ ਗ੍ਰਾਂਟ ਦੇ ਕੇ ਲੱਖਾਂ ਵਿਦਿਆਰਥੀਆਂ ਨੂੰ ਸਹੂਲਤਾਂ ਮੁਹੱਈਆ ਕਰਨੀਆਂ ਜਾਇਜ਼ ਹਨ।
ਇਹ ਵੀ ਪੜ੍ਹੋ : ਰਿਸ਼ਤੇ ਦੀਆਂ ਹੱਦਾਂ ਟੱਪਦਿਆਂ ਪਿਓ ਨੇ ਗੋਦ ਲਈ ਧੀ ਨੂੰ ਕੀਤਾ ਗਰਭਵਤੀ, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ
ਪਰਗਟ ਸਿੰਘ ਨੇ ਕਿਹਾ ਕਿ ਅਸੀਂ ਬਹਿਸ 'ਚ ਸਬੰਧਿਤ ਸੂਬਿਆਂ ਦੀ ਆਰਥਿਕ ਹਾਲਤ ਅਤੇ ਗ੍ਰਾਂਟਾਂ ਦੀ ਵੰਡ 'ਚ ਕੇਂਦਰ ਵੱਲੋਂ ਕੀਤੇ ਜਾਂਦੇ ਵਿਤਕਰੇ ਦੀ ਤੁਲਨਾ ਵੀ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਨਵੇਂ ਭਰਤੀ ਕੀਤੇ ਅਧਿਆਪਕਾਂ ਅਤੇ ਪੱਕੇ ਅਧਿਆਪਕਾਂ ਦੇ ਅੰਕੜਿਆਂ ਦੀ ਤੁਲਨਾ ਕਰਾਂਗੇ। ਇਸ ਦੇ ਨਾਲ ਹੀ ਸਰਹੱਦੀ ਸਕੂਲਾਂ 'ਚ ਅਧਿਆਪਕਾਂ ਦੀ ਵਧੀ ਹੋਈ ਗਿਣਤੀ ਦਾ ਅੰਕੜਾ ਵੀ ਲਵਾਂਗੇ ਅਤੇ ਦੋਹਾਂ ਸੂਬਿਆਂ ਦੇ ਵਿਦਿਆਰਥੀ ਅਤੇ ਅਧਿਆਪਕ ਅਨੁਪਾਤ ਦੀ ਤੁਲਨਾ ਵੀ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਤੇ RSS ਆਗੂਆਂ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਏਜੰਸੀਆਂ ਅਲਰਟ
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੇ 10 ਸਰਕਾਰੀ ਸਕੂਲਾਂ ਦੀ ਬਜਾਏ 250-250 ਸਕੂਲਾਂ ਦੀ ਤੁਲਨਾ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪਰਗਟ ਸਿੰਘ ਨੂੰ ਡਿਬੇਟ ਲਈ ਖੁੱਲ੍ਹੀ ਚੁਣੌਤੀ ਦਿੱਤੀ ਸੀ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਸੀ ਕਿ ਪਰਗਟ ਸਿੰਘ ਮੇਰੇ ਨਾਲ 10 ਸਰਕਾਰੀ ਸਕੂਲਾਂ ਦਾ ਦੌਰਾ ਕਰਨ, ਜਿਨ੍ਹਾਂ 'ਚ 5 ਸਕੂਲ ਪੰਜਾਬ ਅਤੇ 5 ਦਿੱਲੀ ਦੇ ਹੋਣਗੇ। ਉਨ੍ਹਾਂ ਨੇ ਸਕੂਲਾਂ ਦੇ ਦੌਰੇ ਤੋਂ ਬਾਅਦ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਢਾਂਚੇ 'ਤੇ ਡਿਬੇਟ ਕਰਨ ਦੀ ਗੱਲ ਕਹੀ ਸੀ।
ਇਹ ਵੀ ਪੜ੍ਹੋ : 'ਕੈਪਟਨ' ਦੀ ਨਵੀਂ ਪਾਰਟੀ ਬਾਰੇ ਕੈਬਨਿਟ ਮੰਤਰੀ ਵੇਰਕਾ ਦਾ ਵੱਡਾ ਬਿਆਨ ਆਇਆ ਸਾਹਮਣੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ