ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ ''ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ
Wednesday, Oct 14, 2026 - 03:15 PM (IST)
ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਧਰਨਾ ਲਾਇਆ ਗਿਆ ਹੈ। ਅੱਜ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਵਲੋਂ ਇਸ ਧਰਨੇ 'ਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਪਰਵਿੰਦਰ ਸਿੰਘ ਝੋਟੇ ਅਤੇ ਉਸ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਾਂ ਅਤੇ ਲੋਕਾਂ ਦੇ ਨਾਲ ਡੱਟ ਕੇ ਖੜ੍ਹੇ ਹਾਂ।
ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਿਆਂ ਨੇ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਵਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਾ ਰਹੇ ਸਨ ਪਰ ਪੁਲਸ ਵਲੋਂ ਉਨ੍ਹਾਂ ਨੂੰ ਰਾਹ 'ਚ ਹੀ ਰੋਕ ਲਿਆ ਗਿਆ ਸੀ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ ਵਾਲੀ ਘਟਨਾ! ਪੜ੍ਹੋ 3 ਸਾਲਾ ਪਹਿਲਾਂ ਕੀ ਹੋਇਆ ਸੀ
ਦੱਸ ਦੇਈਏ ਕਿ ਪੁਲਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਝੋਟਾ ਦੇ ਮੁੱਖ ਕਾਤਲ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਘਰ ਸਣੇ ਮੈਡੀਕਲ ਸਟੋਰ 'ਤੇ ਬੁਲਡੋਜ਼ਰ ਚਲਵਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
