ਪਰਗਟ ਸਿੰਘ ਨੇ ਘੇਰੀ ''ਆਪ'', ਕਿਹਾ-ਪੰਜਾਬ ਦੇ ਸਰੋਤਾਂ ਦੀ ਬੇਸ਼ਰਮੀ ਨਾਲ ਕੀਤੀ ਜਾ ਰਹੀ ਲੁੱਟ

Thursday, Jan 15, 2026 - 02:59 PM (IST)

ਪਰਗਟ ਸਿੰਘ ਨੇ ਘੇਰੀ ''ਆਪ'', ਕਿਹਾ-ਪੰਜਾਬ ਦੇ ਸਰੋਤਾਂ ਦੀ ਬੇਸ਼ਰਮੀ ਨਾਲ ਕੀਤੀ ਜਾ ਰਹੀ ਲੁੱਟ

ਜਲੰਧਰ (ਵੈੱਬ ਡੈਸਕ)- ਕਾਂਗਰਸੀ ਆਗੂ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਸਰੋਤਾਂ ਦੀ ਬੇਸ਼ਰਮੀ ਨਾਲ ਲੁੱਟ ਕੀਤੀ ਜਾ ਰਹੀ ਹੈ। ਪਰਗਟ ਸਿੰਘ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਸ਼ਾਸਨ ਨਹੀਂ, ਸਗੋਂ ਸਿਰਫ਼ ਸਟੇਜਾਂ ‘ਤੇ ਨਵੇਂ-ਨਵੇਂ ਜੁਮਲਿਆਂ ਦੀ ਤਿਆਰੀ ਹੈ। ਗੰਭੀਰ ਦੋਸ਼ ਲਗਾਉਂਦੇ ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨੇ ਵਿਚੋਂ 1600 ਸਰਕਾਰੀ ਬੱਸਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜਨੀਤਿਕ ਰੈਲੀ ਲਈ ਵਰਤਿਆ ਗਿਆ ਹੈ।  ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕੁਝ ਜ਼ਰੂਰੀ ਗੱਲਾਂ ਸਾਂਝੀਆਂ ਕੀਤੀਆਂ, ਜੋ ਹਰ ਪੰਜਾਬੀ ਨੂੰ ਪਤਾ ਹੋਣੀਆਂ ਚਾਹੀਦੀਆਂ ਹਨ। 

ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਨੌਜਵਾਨ ’ਤੇ ਕੀਤੇ ਫਾਇਰ

PunjabKesari

ਪਰਗਟ ਸਿੰਘ ਨੇ ਕਿਹਾ ਕਿ  ਪੀ. ਆਰ. ਟੀ. ਸੀ. ਅਤੇ ਪਨਬਸ ਨੂੰ ਔਰਤਾਂ ਲਈ ਮੁਫ਼ਤ ਯਾਤਰਾ ਸਕੀਮ ਦਾ 750 ਕਰੋੜ ਰੁਪਏ ਅਜੇ ਤੱਕ ਨਹੀਂ ਮਿਲਿਆ ਹੈ। ਉਥੇ ਹੀ 10,500 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਾ ਬਕਾਇਆ ਵੀ ਅਜੇ ਲਟਕ ਰਿਹਾ ਹੈ। ਇਸ ਦੇ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ 2700 ਕਰੋੜ ਰੁਪਏ ਹੋਰ ਅਜੇ ਬਾਕੀ ਹਨ।

ਪਟਿਆਲਾ ਵਿਚ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵੱਲੋਂ ਸੜਕਾਂ 'ਤੇ ਦਿੱਤੇ ਜਾ ਰਹੇ ਧਰਨੇ 'ਤੇ ਬੋਲਦਿਆਂ ਕਿਹਾ ਕਿ ਪਟਿਆਲਾ 'ਚ ਪੀ. ਆਰ. ਟੀ. ਸੀ. ਦੇ ਮੁਲਾਜ਼ਮ ਸੜਕਾਂ 'ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਨੂੰ ਦੇਣ ਲਈ ਤਨਖ਼ਾਹ ਨਹੀਂ, ਪੈਨਸ਼ਨ ਨਹੀਂ ਪਰ ਸਰਕਾਰੀ ਬੱਸਾਂ ਰੈਲੀਆਂ ਲਈ ਪੂਰੀ ਤਰ੍ਹਾਂ ਉਪਲੱਬਧ ਹਨ। ਪਰਗਟ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਸਰਕਾਰ ਕੋਲ ਪੈਸਾ ਨਹੀਂ ਹਨ ਪਰ ਰਾਜਨੀਤਿਕ ਸ਼ੋਸ਼ੇਬਾਜ਼ੀ ਲਈ ਸਰਕਾਰੀ ਸਾਧਨਾਂ ਦੀ ਖੁੱਲ੍ਹ ਕੇ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਸਾਰੀ ਸਥਿਤੀ ਨੂੰ ਪੰਜਾਬ ਦੇ ਸਰੋਤਾਂ ਦੀ ਬੇਸ਼ਰਮੀ ਨਾਲ ਕੀਤੀ ਜਾ ਰਹੀ ਲੁੱਟ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News