''ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ'', ਸੁਖਪਾਲ ਖਹਿਰਾ ਦੇ ਹੱਕ ''ਚ ਨਿੱਤਰੇ ਪਰਗਟ ਸਿੰਘ
Monday, Feb 23, 2026 - 01:42 PM (IST)
ਜਲੰਧਰ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਾਮਗੜ੍ਹ ਸਥਿਤ ਘਰ ਦੀ ਕੰਧ ਦਾ ਪਿੱਲਰ ਢਾਏ ਜਾਣ ਦੀ MLA ਪਰਗਟ ਸਿੰਘ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇਸ ਕਾਰਵਾਈ ਨੂੰ ਭਗਵੰਤ ਮਾਨ ਸਰਕਾਰ ਅਤੇ ਪੁਲਸ ਵੱਲੋਂ ਖੁੱਲ੍ਹੀ ਗੁੰਡਾਗਰਦੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਇੱਕੋ-ਇਕ ਮਕਸਦ ਵਿਰੋਧੀ ਧਿਰ ਦੀ ਆਵਾਜ਼ ਨੂੰ ਚੁੱਪ ਕਰਵਾਉਣਾ ਹੈ।
Outright hooliganism by the Punjab Government and Police against Bholath MLA @SukhpalKhaira. The sole objective is clear - to silence the voice of the Opposition.
— Pargat Singh (@PargatSOfficial) February 23, 2026
Punjab Police is acting in broad daylight high-handedness. The Panchayat Department initiated demolition with JCBs…
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਪੁਲਸ ਦਿਨ ਦਿਹਾੜੇ ਧੱਕੇਸ਼ਾਹੀ ਕਰ ਰਹੀ ਹੈ। ਪੰਚਾਇਤ ਵਿਭਾਗ ਵੱਲੋਂ ਬਿਨਾਂ ਕਿਸੇ ਨੋਟਿਸ ਦੇ JCB ਨਾਲ ਕੰਧ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਜਦੋਂ ਸੂਬੇ ਵਿਚ ਕਾਨੂੰਨ-ਵਿਵਸਥਾ ਦੇ ਹਾਲਾਤ ਵਿਗੜਦੇ ਹਨ ਤਾਂ ਪੁਲਸ ਨਜ਼ਰ ਨਹੀਂ ਆਉਂਦੀ, ਪਰ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਪੂਰੀ ਫੋਰਸ ਤਾਇਨਾਤ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਹ ਸੁਖਪਾਲ ਸਿੰਘ ਖਹਿਰਾ ਦੇ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਨੇ ਇਸ ਤਰ੍ਹਾਂ ਦੀ ਗੁੰਡਾਗਰਦੀ ਲਈ ਭਗਵੰਤ ਮਾਨ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
