ਪਰਗਟ ਸਿੰਘ ਦੀ ਚੁਣੌਤੀ ਸਵੀਕਾਰ, ਮਨੀਸ਼ ਸਿਸੋਦੀਆ ਨੇ ਦਿੱਲੀ ਦੇ 250 ਸਕੂਲਾਂ ਦੀ ਲਿਸਟ ਕੀਤੀ ਜਾਰੀ

11/28/2021 5:37:15 PM

ਚੰਡੀਗੜ੍ਹ—ਸਿੱਖਿਆ ਮਾਡਲ ਨੂੰ ਲੈ ਕੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਾਲੇ ਜਾਰੀ ਘਮਾਸਾਨ ਹੁਣ ਕਾਫ਼ੀ ਅੱਗੇ ਤਕ ਵਧ ਚੁੱਕਾ ਹੈ। ਦੋਵਾਂ ਨੇ ਇਕ-ਦੂਜੇ ਨੂੰ ਟਵਿੱਟਰ ਜ਼ਰੀਏ ਚੁਣੌਤੀਆਂ ਦਿੱਤੀਆਂ । ਪਰਗਟ ਸਿੰਘ ਦੀ ਚੁਣੌਤੀ ਸਵੀਕਾਰ ਕਰਦਿਆਂ ਹੁਣ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਦੇ 250 ਸਕੂਲਾਂ ਦੀ ਇਕ ਲਿਸਟ ਟਵਿੱਟਰ ਜ਼ਰੀਏ ਜਾਰੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਪਿਛਲੇ 5 ਸਾਲਾਂ ’ਚ ਦਿੱਲੀ ਸਰਕਾਰ ਨੇ ਸਾਰੇ ਸਕੂਲਾਂ ’ਚ ਉਹ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਜੋ ਇਕ ਅਧਿਆਪਕ ਨੂੰ ਦਿਲੋਂ ਪੜ੍ਹਾਉਣ ਲਈ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦਾ ਬੱਚਾ ਸਵੈ-ਸਨਮਾਨ ਨਾਲ ਸਕੂਲ ਜਾ ਸਕਦਾ ਹੈ। ਸਿਸੋਦੀਆ ਨੇ ਕਿਹਾ ਕਿ ਤੁਸੀਂ 250 ਸਕੂਲਾਂ ਦੀ ਗੱਲ ਕਰ ਰਹੇ ਹੋ, ਇਸ ਲਈ ਮੈਂ ਸਿਰਫ 250 ਸਕੂਲਾਂ ਦੀ ਸੂਚੀ ਜਾਰੀ ਕਰ ਰਿਹਾ ਹਾਂ।

ਇਹ ਵੀ ਪੜ੍ਹੋ : ਬੇਅਦਬੀ ਦੇ ਦੋਸ਼ਾਂ ਨੂੰ ਲੈ ਕੇ ਬੋਲੇ ਡੇਰਾ ਪ੍ਰੇਮੀ, ਕਿਹਾ-ਮਹਿੰਦਰਪਾਲ ਬਿੱਟੂ ਦੀ ਡੇਅਰੀ ਨੇ ਕੀਤਾ ਸਭ ਸਾਫ਼

ਜ਼ਿਕਰਯੋਗ ਹੈ ਕਿ ਸਿੱਖਿਆ ਦੇ ਮਾਮਲੇ ’ਚ ਪੰਜਾਬ ਤੇ ਦਿੱਲੀ ਦੇ ਮੰਤਰੀਆਂ ਵਿਚਾਲੇ ਜਾਰੀ ਘਮਾਸਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਚੁਣੌਤੀ ਸਵੀਕਾਰ ਕਰ ਲਈ ਗਈ ਸੀ ਅਤੇ ਉਨ੍ਹਾਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਸੀ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮੇਰੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਦਿੱਲੀ ਅਤੇ ਪੰਜਾਬ ਦੇ 250 ਸਕੂਲਾਂ ’ਚ ਕੀਤੇ ਗਏ ਸਿੱਖਿਆ ਸੁਧਾਰਾਂ ’ਤੇ ਬਹਿਸ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਦੱਸੋ

Manoj

This news is Content Editor Manoj