ਪੰਜਾਬ ਕਾਂਗਰਸ ਪ੍ਰਧਾਨ ਬਣਨ ਮਗਰੋਂ ਸਚਿਨ ਪਾਇਲਟ ਨੂੰ ਮਿਲਣ ਪਹੁੰਚੇ ਪਰਗਟ ਸਿੰਘ
Saturday, Oct 03, 2026 - 02:15 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਨਾਲ ਮੌਜੂਦ ਰਹੇ।


ਇਸ ਮੌਕੇ ਉਨ੍ਹਾਂ ਨੇ ਇਕ ਦੂਜੇ ਨੂੰ ਮਠਿਆਈ ਖੁਆ ਕੇ ਮੂੰਹ ਮਿੱਠਾ ਕਰਵਾਇਆ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਚਿਨ ਪਾਇਲਟ ਦੇ ਨਾਲ ਪੰਜਾਬ ਕਾਂਗਰਸ ਦੀ ਮਜ਼ਬੂਤੀ, ਸੰਗਠਨ ਅਤੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਹੈ।
