ਪੰਜਾਬ ਨੂੰ ਅਪਰਾਧੀਆਂ ਤੇ ''ਆਪ'' ਦੇ ਕੁਸ਼ਾਸਨ ਤੋਂ ਬਚਾਉਣ ਦੀ ਲੋੜ: ਪਰਗਟ ਸਿੰਘ
Wednesday, Feb 18, 2026 - 06:40 PM (IST)
ਜਲੰਧਰ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਤਰਨ ਤਾਰਨ ਵਿਚ ਵਿਆਹ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਕਤਲ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਅਪਰਾਧ ਤੇ ਮੌਤਾਂ ਦਾ ਇਹ ਨੰਗਾ ਨਾਚ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨੂੰ ਅਪਰਾਧੀਆਂ ਅਤੇ ਆਮ ਆਦਮੀ ਪਾਰਟੀ ਦੇ ਕੁਸ਼ਾਸਨ ਤੋਂ ਬਚਾਉਣ ਦੀ ਲੋੜ ਹੈ।

ਪਰਗਟ ਸਿੰਘ ਨੇ ਟਵੀਟ ਕੀਤਾ, "ਤਰਨ ਤਾਰਨ ਵਿਚ ਵਿਆਹ ਸਮਾਗਮ ਦੌਰਾਨ ਦਿਨ ਦਿਹਾੜੇ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਕੁਝ ਦਿਨ ਪਹਿਲਾਂ ਜਲੰਧਰ ਵਿਚ ਵੀ ਇਕ ਰਾਜਨੀਤਿਕ ਕਤਲ ਹੋ ਚੁੱਕਿਆ ਹੈ। ਪੰਜਾਬ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੀ ਹੈ। ਅਪਰਾਧ ਅਤੇ ਮੌਤਾਂ ਦਾ ਇਹ ਬੇਲਗਾਮ ਨੰਗਾ ਨਾਚ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੰਜਾਬ ਨੂੰ ਬਚਾਉਣ ਦੀ ਲੋੜ ਹੈ-ਅਪਰਾਧੀਆਂ ਤੋਂ ਵੀ ਅਤੇ ਆਮ ਆਦਮੀ ਪਾਰਟੀ ਦੇ ਕੁਸ਼ਾਸਨ ਤੋਂ ਵੀ।"
