ਪਰਗਟ ਸਿੰਘ ਨੇ ਮਣੀਪੁਰ ''ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
Thursday, Feb 26, 2026 - 06:39 PM (IST)
ਜਲੰਧਰ (ਵੈੱਬ ਡੈਸਕ): ਜਲੰਧਰ ਕੈਂਟ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸ਼ਹੀਦ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਂਕ ਦੇ ਜਵਾਨ ਗੁਰਪ੍ਰੀਤ ਸਿੰਘ ਮਣੀਪੁਰ ਵਿਚ ਦੇਸ਼ ਵਿਰੋਧੀ ਅਨਸਰਾਂ ਨਾਲ ਹੋਈ ਫਾਇਰਿੰਗ ਦੌਰਾਨ ਸ਼ਹੀਦ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਗੁਰਪ੍ਰੀਤ ਸਿੰਘ ਨੇ ਕਰੀਬ 21 ਸਾਲਾਂ ਤੱਕ ਭਾਰਤੀ ਫੌਜ ਵਿਚ ਨਿਸ਼ਠਾ, ਹੌਂਸਲੇ ਅਤੇ ਬਹਾਦਰੀ ਨਾਲ ਦੇਸ਼ ਦੀ ਸੇਵਾ ਨਿਭਾਈ।
ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਂਕ ਦੇ ਜਵਾਨ ਗੁਰਪ੍ਰੀਤ ਸਿੰਘ ਮਣੀਪੁਰ ਵਿੱਚ ਦੇਸ਼ ਵਿਰੋਧੀ ਅਨਸਰਾਂ ਨਾਲ ਹੋਈ ਫਾਇਰਿੰਗ ਦੌਰਾਨ ਸ਼ਹੀਦ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ। ਕਰੀਬ 21 ਸਾਲਾਂ ਤੱਕ ਉਨ੍ਹਾਂ ਨੇ ਭਾਰਤੀ ਫੌਜ ਵਿੱਚ ਨਿਸ਼ਠਾ, ਹੌਂਸਲੇ ਅਤੇ ਬਹਾਦਰੀ ਨਾਲ ਦੇਸ਼ ਦੀ ਸੇਵਾ ਨਿਭਾਈ।
— Pargat Singh (@PargatSOfficial) February 26, 2026
ਮੈਂ ਸ਼ਹੀਦ ਨੂੰ ਨਮਨ ਕਰਦਾ ਹਾਂ ਅਤੇ ਇਸ ਦੁੱਖ ਦੀ… pic.twitter.com/DKJFmsu2lE
ਪਰਗਟ ਸਿੰਘ ਨੇ ਇਸ ਦੁੱਖ ਦੀ ਘੜੀ ਵਿਚ ਸ਼ਹੀਦ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਸਥਾਨ ਬਖਸ਼ੇ ਅਤੇ ਪਰਿਵਾਰ ਨੂੰ ਇਹ ਭਾਣਾ ਮਨਣ ਦਾ ਬਲ ਬਖਸ਼ੇ।
