ਲਾਲਜੀਤ ਭੁੱਲਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰੋ: ਪਰਗਟ ਸਿੰਘ
Saturday, Mar 21, 2026 - 12:11 PM (IST)
ਜਲੰਧਰ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ 'ਆਪ' ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਡੀ.ਐੱਮ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ਮੁਕੰਮਲ ਹੋਣ ਤਕ ਮੰਤਰੀ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਵੀ ਮੰਗ ਕੀਤੀ ਹੈ।
A criminal case must be promptly registered against Minister Laljit Bhullar over serious allegations of mental and physical harassment of DM Warehousing Corporation official Gagandeep Randhawa, which reportedly led him to take his own life.
— Pargat Singh (@PargatSOfficial) March 21, 2026
It is further alleged that he was… pic.twitter.com/GjutvyCSFk
ਪਰਗਟ ਸਿੰਘ ਨੇ ਆਖਿਆ ਕਿ ਡੀ.ਐੱਮ. ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਰੰਧਾਵਾ ਨਾਲ ਕਥਿਤ ਮਾਨਸਿਕ ਅਤੇ ਸਰੀਰਕ ਤਸ਼ੱਦਦ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਮੰਤਰੀ ਲਾਲਜੀਤ ਭੁੱਲਰ ਖ਼ਿਲਾਫ਼ ਤੁਰੰਤ ਅਪਰਾਧਿਕ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਇਸੇ ਕਾਰਨ ਉਨ੍ਹਾਂ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਹ ਵੀ ਦੋਸ਼ ਹਨ ਕਿ ਮੰਤਰੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਖੁਦਕੁਸ਼ੀ ਤੋਂ ਪਹਿਲਾਂ ਉਨ੍ਹਾਂ ਨੇ ਮੰਤਰੀ ਦਾ ਨਾਂ ਲਿਆ। ਕਾਂਗਰਸੀ ਵਿਧਾਇਕ ਨੇ ਆਖਿਆ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਾਰਦਰਸ਼ੀ ਅਤੇ ਨਿਰਪੱਖ ਜਾਂਚ ਬਹੁਤ ਜ਼ਰੂਰੀ ਹੈ ਅਤੇ ਜਾਂਚ ਮੁਕੰਮਲ ਹੋਣ ਤੱਕ ਮੰਤਰੀ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ।
