ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

Monday, Oct 05, 2026 - 05:52 PM (IST)

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅੱਜ ਪਾਰਟੀ ਹਾਈਕਮਾਂਡ ਨਾਲ ਮੁਲਾਕਾਤ ਲਈ ਦਿੱਲੀ ਪਹੁੰਚੇ। ਉਨ੍ਹਾਂ ਸਭ ਤੋਂ ਪਹਿਲਾਂ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਤੇ ਫ਼ਿਰ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਨੂੰ ਮਿਲੇ। 

ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਪਰਗਟ ਸਿੰਘ ਨੇ ਉਨ੍ਹਾਂ ਵੱਲੋਂ ਦਿੱਤੇ ਮਾਰਗਦਰਸ਼ਨ, ਹੌਂਸਲੇ ਤੇ ਭਰੋਸੇ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜਾਬ ਦੇ ਹੱਕਾਂ, ਪੰਜਾਬ ਦੀ ਆਵਾਜ਼ ਅਤੇ ਪੰਜਾਬ ਦੇ ਭਵਿੱਖ ਲਈ ਕਾਂਗਰਸ ਦੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਪੰਜਾਬ ਦੇ ਲੋਕਾਂ ਦੀ ਸਾਂਝੀ ਤਾਕਤ ਨਾਲ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦਾ ਸੰਕਲਪ ਹੈ। 


author

Anmol Tagra

Content Editor

Related News