ਖੁਸ਼ਬਾਜ਼ ਜਟਾਣਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਪਰਗਟ ਸਿੰਘ, ਬੋਲੇ-ਪਾਰਟੀ ਨੂੰ ਪਿਆ ਵੱਡਾ ਘਾਟਾ (ਵੀਡੀਓ)

Friday, Apr 03, 2026 - 04:09 PM (IST)

ਖੁਸ਼ਬਾਜ਼ ਜਟਾਣਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਪਰਗਟ ਸਿੰਘ, ਬੋਲੇ-ਪਾਰਟੀ ਨੂੰ ਪਿਆ ਵੱਡਾ ਘਾਟਾ (ਵੀਡੀਓ)

ਬਠਿੰਡਾ : ਕਾਂਗਰਸ ਦੇ ਸੀਨੀਅਰ ਆਗੂ ਖੁਸ਼ਬਾਜ਼ ਸਿੰਘ ਜਟਾਣਾ ਦੀ ਭਿਆਨਕ ਸੜਕ ਹਾਦਸੇ ਦੌਰਾਨ ਹੋਈ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਵਿਧਾਇਕ ਪਰਗਟ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਗਟ ਸਿੰਘ ਨੇ ਕਿਹਾ ਕਿ ਜਟਾਣਾ ਦੀ ਸਕਾਰਾਤਮਕ ਸੋਚ ਵਾਲੀ ਧਾਰਨਾ ਉਨ੍ਹਾਂ ਨੂੰ ਹਮੇਸ਼ਾ ਟੁੱਭਦੀ ਸੀ ਪਰ ਅੱਜ ਉਸ ਦੀ ਮੌਤ 'ਤੇ ਬਹੁਤ ਅਫ਼ਸੋਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਟਾਣਾ ਦੀ ਮੌਤ ਨਾਲ ਕਾਂਗਰਸ ਨੂੰ ਵੱਡਾ ਘਾਟਾ ਪਿਆ ਹੈ।

ਇਹ ਵੀ ਪੜ੍ਹੋ : ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ, ਰੈਗੂਲਰ ਕੀਤੀਆਂ ਜਾਣਗੀਆਂ ਸੇਵਾਵਾਂ, ਕੈਟ ਨੇ ਜਾਰੀ ਕੀਤੇ ਹੁਕਮ

ਜਦੋਂ ਅਜਿਹੇ ਸੱਚੀ-ਸੁੱਚੀ ਸੋਚ ਵਾਲੇ ਆਗੂ ਜਦੋਂ ਇਸ ਤਰ੍ਹਾਂ ਦੀ ਘਟਨਾ ਦਾ ਸ਼ਿਕਾਰ ਹੁੰਦੇ ਹਨ ਤਾਂ ਪਾਰਟੀ 'ਚ ਬਹੁਤ ਵੱਡਾ ਖਲਾਅ ਪੈਦਾ ਹੁੰਦਾ ਹੈ ਕਿਉਂਕਿ ਵਧੀਆ ਲੀਡਰ ਇੰਝ ਹੀ ਪੈਦਾ ਨਹੀਂ ਹੋ ਜਾਂਦੇ, ਉਨ੍ਹਾਂ ਨੂੰ ਸਮਾਂ ਲੱਗਦਾ ਹੈ ਅਤੇ ਉਹ ਪਹਿਲਾਂ ਸਿੱਖਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨਾਲ ਪੈਣਗੇ ਗੜ੍ਹੇ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ ਭਵਿੱਖਬਾਣੀ

ਪਰਗਟ ਸਿੰਘ ਨੇ ਇਸ ਮਾਮਲੇ ਦੀ ਉੱਚ ਪੱਧਰੀ ਦੀ ਜਾਂਚ ਵੀ ਕਰਵਾਏ ਜਾਣ ਦੀ ਗੱਲ ਕੀਤੀ ਹੈ ਕਿਉਂਕਿ ਜਿੱਥੇ ਇਹ ਹਾਦਸਾ ਵਾਪਰਿਆ ਹੈ, ਉੱਥੇ ਏਰੀਆ ਬੜਾ ਖੁੱਲ੍ਹਾ ਹੈ। ਦੱਸਣਯੋਗ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਖੁਸ਼ਬਾਜ਼ ਜਟਾਣਾ ਦੀ ਬੀਤੇ ਦਿਨ ਸੋਨੀਪਤ ਨੇੜੇ ਇਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News