ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ ਆਸਰੇ: ਪਰਗਟ ਸਿੰਘ
Wednesday, Feb 25, 2026 - 06:16 PM (IST)
ਜਲੰਧਰ (ਵੈੱਬ ਡੈਸਕ): ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ਤੇ ਪੁਲਸ ਪ੍ਰਸ਼ਾਸਨ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਆਖਿਆ ਕਿ ਡੀ. ਜੀ. ਪੀ. ਤੇ ਮੁੱਖ ਸਕੱਤਰ ਸਿਆਸੀ ਸਟੇਜਾਂ 'ਤੇ ਨਜ਼ਰ ਆ ਰਹੇ ਹਨ ਤੇ ਹੁਣ ਪੰਜਾਬ ਪੁਲਸ ਦੀ ਵਿਆਹਾਂ ਦੀਆਂ ਸ਼ੂਟਿੰਗਾਂ ਲਈ ਤਾਇਨਾਤੀ ਕੀਤੀ ਜਾ ਰਹੀ ਹੈ।
ਡੀਜੀਪੀ ਅਤੇ ਮੁੱਖ ਸਕੱਤਰ ਰਾਜਨੀਤਿਕ ਸਟੇਜਾਂ 'ਤੇ ਨਜ਼ਰ ਆ ਰਹੇ ਹਨ ਅਤੇ ਹੁਣ ਪੰਜਾਬ ਪੁਲਿਸ ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵੀ ਤਾਇਨਾਤ ਕੀਤੀ ਜਾ ਰਹੀ ਹੈ!
— Pargat Singh (@PargatSOfficial) February 25, 2026
ਪੰਜਾਬ ਦੀ ਕਾਨੂੰਨ ਵਿਵਸਥਾ ਰੱਬ ਦੇ ਭਰੋਸੇ ਛੱਡੀ ਹੋਈ ਹੈ।@BhagwantMann @DGPPunjabPolice pic.twitter.com/MC4RT5Pze2
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਰੱਬ ਆਸਰੇ ਛੱਡਿਆ ਹੋਇਆ ਹੈ। ਇਸ ਦੇ ਨਾਲ ਹੀ ਪਰਗਟ ਸਿੰਘ ਨੇ ਇਕ ਵਾਇਰਲ ਵੀਡੀਓ ਦੇ ਸਕ੍ਰੀਨਸ਼ਾਟ ਵੀ ਸਾਂਝੇ ਕੀਤੇ ਹਨ, ਜਿਸ ਵਿਚ ਕਥਿਤ ਤੌਰ 'ਤੇ ਕਿਸੇ ਦੀ ਵਿਆਹ ਦੀ ਪ੍ਰੀ-ਵੈਡਿੰਗ ਸ਼ੂਟਿੰਗ ਵਿਚ ਪੁਲਸ ਮੁਲਾਜ਼ਮ ਵੀ ਨਜ਼ਰ ਆ ਰਹੇ ਹਨ।
Related News
ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ ''ਆਪ'' ਸਰਕਾਰ ਨੇ ਇੱਕੋ ਹਫ਼ਤੇ ਵਿਚ ਕਰ ਦਿੱਤੇ: ਪਰਗਟ ਸਿੰਘ
