ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ''ਪਰਗਟ'' ਸਿੰਘ ਦਾ ਬਿਆਨ, ਦੱਸਿਆ ਬੈਠਕ ਬੁਲਾਏ ਜਾਣ ਦਾ ਕਾਰਨ
Saturday, Sep 18, 2021 - 01:32 PM (IST)
ਚੰਡੀਗੜ੍ਹ : ਕਾਂਗਰਸ ਕਮੇਟੀ ਦੇ ਦਫ਼ਤਰ 'ਚ ਅੱਜ ਸ਼ਾਮ ਨੂੰ 5 ਵਜੇ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਪਰਗਟ ਸਿੰਘ ਨੇ ਕਿਹਾ ਹੈ ਕਿ ਪਾਰਟੀ ਦੀਆਂ ਕੁੱਝ ਅੰਦਰੂਨੀ ਨੀਤੀਆਂ ਹਨ ਅਤੇ ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਹੀ ਬੈਠਕ ਬੁਲਾਈ ਗਈ ਹੈ।
ਇਹ ਵੀ ਪੜ੍ਹੋ : 'ਪੰਜਾਬ ਕਾਂਗਰਸ' ’ਚ ਦੇਰ ਰਾਤ ਵੱਡਾ ਧਮਾਕਾ, ਹਾਈਕਮਾਨ ਨੇ ਬੁਲਾਈ ਵਿਧਾਇਕ ਦਲ ਦੀ ਬੈਠਕ
ਉਨ੍ਹਾਂ ਕਿਹਾ ਕਿ ਪਾਰਟੀ 'ਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ। ਪਰਗਟ ਸਿੰਘ ਨੇ ਕਿਹਾ ਕਿ ਹਰ ਕਿਸੇ ਦਾ ਨਜ਼ਰੀਆ ਹੁੰਦਾ ਹੈ ਅਤੇ ਅਤੇ ਇਸ ਨੂੰ ਵਿਧਾਇਕ ਦਲ ਦੀ ਮੀਟਿੰਗ 'ਚ ਸੁਣਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਾਰਸ਼ ਨੇ ਤੋੜੇ ਪਿਛਲੇ ਰਿਕਾਰਡ, ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਕੀਤੀ ਭਵਿੱਖਬਾਣੀ
ਪਰਗਟ ਸਿੰਘ ਨੇ ਕਿਹਾ ਕਿ ਇਸ 'ਚ ਸਮੱਸਿਆ ਕੀ ਹੈ। ਦੱਸਣਯੋਗ ਹੈ ਕਿ ਸ਼ੁੱਕਰਵਾਰ ਦੇਰ ਰਾਤ ਵੱਡਾ ਧਮਾਕਾ ਕਰਦੇ ਹੋਏ ਹਾਈਕਮਾਨ ਵੱਲੋਂ ਵਿਧਾਇਕਾਂ ਦੀ ਬੇਨਤੀ 'ਤੇ ਵਿਧਾਇਕ ਦਲ ਦੀ ਬੈਠਕ ਬੁਲਾ ਲਈ ਗਈ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਤੇ ਰਾਘਵ ਚੱਢਾ ਵਿਚਾਲੇ ਜ਼ਬਰਦਸਤ ਟਵਿੱਟਰ ਵਾਰ, ਇਕ-ਦੂਜੇ 'ਤੇ ਲਾਏ ਗੰਭੀਰ ਦੋਸ਼
ਇਸ ਫ਼ੈਸਲੇ ਮੁਤਾਬਕ ਸ਼ਨੀਵਾਰ ਸ਼ਾਮ 5 ਵਜੇ ਵਿਧਾਇਕ ਦਲ ਦੀ ਬੈਠਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ 'ਚ ਹੋਵੇਗੀ। ਵਿਧਾਇਕ ਦਲ ਦੀ ਬੈਠਕ ਬੁਲਾਏ ਜਾਣ ਦੇ ਐਲਾਨ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ’ਤੇ ਟਿਕ ਗਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ