ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਮੁੱਖ ਮੰਤਰੀ ਕੋਲ ਚੁਟਕਲਿਆਂ ਤੋਂ ਇਲਾਵਾ ਹੋਰ ਕੁਝ ਨਹੀਂ : ਪਰਗਟ ਸਿੰਘ

Friday, Mar 06, 2026 - 12:16 PM (IST)

ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਮੁੱਖ ਮੰਤਰੀ ਕੋਲ ਚੁਟਕਲਿਆਂ ਤੋਂ ਇਲਾਵਾ ਹੋਰ ਕੁਝ ਨਹੀਂ : ਪਰਗਟ ਸਿੰਘ

ਚੰਡੀਗੜ੍ਹ/ਜਲੰਧਰ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਲੂਸ ਨਿਕਲ ਚੁੱਕਾ ਹੈ। ਗੁਰਦਾਸਪੁਰ ਦੀ ਸਥਿਤੀ ਦਾ ਹਵਾਲਾ ਦਿੰਦੇ ਉਨ੍ਹਾਂ ਕਿਹਾ ਕਿ ਪੁਲਸ ਅਤੇ ਸਿਆਸੀ ਲੀਡਰਸ਼ਿਪ ਦੋਵੇਂ ਹੀ ਪੂਰੀ ਤਰ੍ਹਾਂ ਕਲੈਪਸ (collapse) ਕਰ ਚੁੱਕੀਆਂ ਹਨ ਅਤੇ ਕੋਈ ਵੀ ਅਫ਼ਸਰ ਜ਼ਿੰਮੇਵਾਰੀ ਲੈਣ ਨੂੰ ਤਿਆਰ ਨਹੀਂ ਹੈ। ਪਰਗਟ ਸਿੰਘ ਨੇ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦੇ ਕੀਤੇ ਜਾ ਰਹੇ ਐਲਾਨਾਂ ਨੂੰ ਮਹਿਜ਼ ਇਕ 'ਚੋਣ ਜੁਮਲਾ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਕਤੂਬਰ, ਨਵੰਬਰ ਅਤੇ ਦਸੰਬਰ ਮਹੀਨੇ ਦੀਆਂ ਬਜ਼ੁਰਗਾਂ, ਵਿਧਵਾਵਾਂ ਅਤੇ ਦਿਵਿਆਗਾਂ ਦੀਆਂ ਰੈਗੂਲਰ ਪੈਨਸ਼ਨਾਂ ਅਜੇ ਤੱਕ ਨਹੀਂ ਦਿੱਤੀਆਂ ਗਈਆਂ ਹਨ। ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਸਰਕਾਰ ਕੋਲ ਫੰਡ ਹਨ ਤਾਂ ਪਹਿਲਾਂ ਇਨ੍ਹਾਂ ਲੋੜਵੰਦਾਂ ਦੀ ਪੈਨਸ਼ਨ ਵਿੱਚ ਵਾਧਾ ਕਰਨਾ ਚਾਹੀਦਾ ਸੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੋ ਰਹੀ ਹੈ, ਜੋਕਿ ਲਗਭਗ ਸਵਾ ਲੱਖ ਕਰੋੜ ਤੱਕ ਪਹੁੰਚਣ ਵਾਲੀ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ..

ਵਿਧਾਨ ਸਭਾ ਸੈਸ਼ਨ ਅਤੇ ਮੁੱਖ ਮੰਤਰੀ ਦੀ ਕਾਰਜਸ਼ੈਲੀ 'ਤੇ ਤੰਜ 
ਵਿਧਾਨ ਸਭਾ ਸੈਸ਼ਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਚੁਟਕੁਲੇ ਸੁਣਾਉਣ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਪੰਜਾਬ ਦੇ ਗੰਭੀਰ ਮੁੱਦਿਆਂ 'ਤੇ ਗੱਲ ਕਰਨ ਦੀ ਬਜਾਏ ਸਿਰਫ਼ ਤੰਜ ਕੱਸਦੇ ਹਨ। ਚਾਰ ਸਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਚੁਟਕਲੇ ਹੀ ਸੁਣਾਏ ਹਨ। ਮੈਨੂੰ ਲੱਗਦਾ ਹੈ ਕਿ ਇਹ ਤਾਂ ਦੂਜੇ ਪਾਲੀਟਿਕਲ ਲੋਕਾਂ ਤੋਂ ਵੀ ਮਾੜੇ ਲੱਗਦੇ ਹਨ। ਹੁਣ ਵੀ ਮੈਨੂੰ ਇਨ੍ਹਾਂ ਦੇ ਬਜਟ ਤੋਂ ਕੋਈ ਆਸ ਨਹੀਂ ਹੈ। 

ਇਹ ਵੀ ਪੜ੍ਹੋ:ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ

ਕੇਂਦਰੀ ਲੀਡਰਸ਼ਿਪ ਅੱਗੇ ਗੋਡੇ ਟੇਕਣ ਦੇ ਦੋਸ਼ 
ਪਰਗਟ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਨਰਿੰਦਰ ਮੋਦੀ ਟਰੰਪ ਤੋਂ ਡਰਦੇ ਹਨ, ਉਸੇ ਤਰ੍ਹਾਂ ਭਗਵੰਤ ਮਾਨ ਅਮਿਤ ਸ਼ਾਹ ਤੋਂ ਡਰਦੇ ਹਨ। ਉਨ੍ਹਾਂ ਸ਼ੁਭਕਰਨ ਦੀ ਮੌਤ ਅਤੇ ਹਰਿਆਣਾ ਪੁਲਸ ਵੱਲੋਂ ਪੰਜਾਬ ਦੀ ਹੱਦ ਅੰਦਰ ਆ ਕੇ ਗੋਲ਼ੀ ਚਲਾਉਣ ਦੇ ਮਾਮਲੇ 'ਤੇ ਮੁੱਖ ਮੰਤਰੀ ਦੀ ਚੁੱਪ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵਿਦੇਸ਼ੀ ਨੀਤੀਆਂ ਅਤੇ ਅੰਦਰੂਨੀ ਸੁਰੱਖਿਆ ਦੇ ਮਾਮਲੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਗੁਰਦਾਸਪੁਰ ਐਨਕਾਊਂਟਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਸ ਵਰਦੀ ਵਿੱਚ ਮੌਜੂਦਾ ਸਰਕਾਰ ਦੇ ਕਰਿੰਦੇ ਬਣ ਕੇ ਕੰਮ ਕਰ ਰਹੀ ਹੈ, ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਕਾਨੂੰਨ ਤੋਂ ਉੱਠਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ ਖ਼ੁਲਾਸਾ! ਕਿਹਾ-ਕਤਲ ਦੇ ਪਿੱਛੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News