ਕੈਪਟਨ ਅਮਰਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ : ਪਰਗਟ ਸਿੰਘ

Sunday, Oct 18, 2026 - 09:59 AM (IST)

ਕੈਪਟਨ ਅਮਰਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ : ਪਰਗਟ ਸਿੰਘ

ਕੁਹਾੜਾ (ਜਗਰੂਪ) : ਸ਼੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦਾ ਕੋਈ ਸੰਪਰਕ ਨਹੀਂ ਹੋਇਆ। ਕਾਂਗਰਸ 'ਚ ਆਉਣ ਦੀਆਂ ਉਨ੍ਹਾਂ ਦੀਆਂ ਖ਼ਬਰਾਂ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਕਾਂਗਰਸ ਕੋਲ ਮੌਜੂਦਾ ਸਮੇਂ ਵਿਚ ਇਕ ਮਜ਼ਬੂਤ ਟੀਮ ਹੈ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਇਹੀ ਟੀਮ ਮਜ਼ਬੂਤੀ ਨਾਲ ਆਮ ਆਦਮੀ ਪਾਰਟੀ ਨੂੰ ਹਰਾ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਏਗੀ। ਉਨ੍ਹਾਂ ਅਮਿਤ ਸ਼ਾਹ ਦੇ ਨਸ਼ੇ ਨੂੰ ਲੈ ਕੇ ਬਿਆਨ ’ਤੇ ਟਿੱਪਣੀ ਕਰਦੇ ਕਿਹਾ ਕਿ ਅਮਿਤ ਸ਼ਾਹ ਦਾ ਬਿਆਨ ਸਿਰਫ ਲੋਕ ਵਿਖਾਵਾ ਹੈ, ਕਿਉਂਕਿ ਭਾਜਪਾ ਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜੋ ਭਾਜਪਾ ਕੇਂਦਰ ਵਿਚ ਕਰ ਰਹੀ ਹੈ, ਉਹੀ ਆਮ ਆਦਮੀ ਪਾਰਟੀ ਪੰਜਾਬ ਦੇ ਅੰਦਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਤੇ ਪੰਜਾਬ ਨਸ਼ਾ ਸਮੱਗਲਰਾਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿਚ ਖੜ੍ਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੂਰੇ ਦੇਸ਼ ਅੰਦਰ ਪੰਜਾਬ ਤੋਂ ਵੱਧ ਨਸ਼ਾ ਸਮੱਗਲਰਾਂ ’ਤੇ ਕਾਰਵਾਈ ਕਰਨ ਦੇ ਦਿੱਤੇ ਬਿਆਨ ਸਬੰਧੀ ਕਿਹਾ ਕਿ ਮੁੱਖ ਮੰਤਰੀ ਮਾਨ ਕਾਗਜ਼ੀ ਲੀਡਰ ਹਨ ਤੇ ਉਨ੍ਹਾਂ ਦੇ ਸਾਰੇ ਅੰਕੜੇ ਜ਼ਮੀਨ ਦੀ ਥਾਂ ਕਾਗਜ਼ਾਂ ’ਤੇ ਹੀ ਹੁੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਵੀ ਹਾਜ਼ਰ ਸਨ।


author

Babita

Content Editor

Related News