'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ ਮਾਮਲੇ 'ਤੇ ਪਰਗਟ ਸਿੰਘ ਦਾ ਵੱਡਾ ਬਿਆਨ

Sunday, Oct 25, 2026 - 11:22 AM (IST)

'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ ਮਾਮਲੇ 'ਤੇ ਪਰਗਟ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ/ਜਲੰਧਰ (ਅੰਕੁਰ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ 'ਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ। ਜਲੰਧਰ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਦੇ ਹੌਸਲੇ ਨੂੰ ਸਲਾਮ ਕਰਦਿਆਂ ਕਿਹਾ ਕਿ ਉਹ ਆਪਣੇ ਨਿੱਜੀ ਦੁੱਖ਼ ਦੇ ਬਾਵਜੂਦ ਪੰਜਾਬ 'ਚ ਇਨਸਾਫ਼ ਅਤੇ ਭਾਈਚਾਰਕ ਸਾਂਝ ਲਈ ਲੜ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੈਡੀਕਲ ਨਸ਼ਿਆਂ ਦੀ ਵਿਕਰੀ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ 'ਤੇ ਕਾਬੂ ਪਾਉਣ 'ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪਹਿਲਾਂ ਹੀ ਗੰਭੀਰਤਾ ਨਾਲ ਕਾਰਵਾਈ ਕੀਤੀ ਹੁੰਦੀ ਤਾਂ ਅਜਿਹੇ ਹਾਲਾਤ ਪੈਦਾ ਹੋਣ ਤੋਂ ਰੋਕੇ ਜਾ ਸਕਦੇ ਸਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਇਨਸਾਫ਼ ਦੇ ਮੁੱਦੇ 'ਤੇ ਚਰਚਾ ਕਰਨ ਦੀ ਬਜਾਏ ਸਰਕਾਰ ਨੇ ਸੈਸ਼ਨ ਮਹਿਜ਼ ਨੌਂ ਮਿੰਟਾਂ 'ਚ ਖ਼ਤਮ ਕਰ ਦਿੱਤਾ। ਪਰਗਟ ਸਿੰਘ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਦੇ ਨਾਲ ਖੜ੍ਹੀ ਰਹੇਗੀ ਅਤੇ ਹਰ ਸੰਭਵ ਯਤਨ ਕਰੇਗੀ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ CBI ਦਾ ਸ਼ਿਕੰਜਾ! ਅਧਿਕਾਰੀ ਤੇ ਪਟਵਾਰੀ ਤਲਬ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News