ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Wednesday, Oct 07, 2026 - 01:18 PM (IST)

ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

ਚੰਡੀਗੜ੍ਹ (ਅੰਕੁਰ ਤਾਂਗੜੀ, ਅੰਕੁਸ਼) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ 8 ਅਕਤੂਬਰ ਮਤਲਬ ਕਿ ਭਲਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਲੀ ਧਾਰਮਿਕ ਯਾਤਰਾ ਹੋਵੇਗੀ। ਇਸ ਮੌਕੇ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ’ਤੇ ਮੱਥਾ ਟੇਕ ਕੇ ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ 'ਚ ਕੀ

ਪਰਗਟ ਸਿੰਘ ਦੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤੇ ਜਾਣ ਦੀ ਸੰਭਾਵਨਾ ਹੈ। ਨਰਾਤਿਆਂ ਦੇ ਪਹਿਲੇ ਦਿਨ 11 ਅਕਤੂਬਰ ਨੂੰ ਪਰਗਟ ਸਿੰਘ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਅਹੁਦਾ ਸੰਭਾਲਣਗੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੂੰ ਇਕਜੁੱਟ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਹ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


author

Babita

Content Editor

Related News