ਰਾਘਵ ਚੱਢਾ ਨਾਲ ਅੰਮ੍ਰਿਤਸਰ ਪਹੁੰਚੀ ਪਰਿਣੀਤੀ ਚੋਪੜਾ, ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Friday, Jun 30, 2023 - 10:56 PM (IST)

ਰਾਘਵ ਚੱਢਾ ਨਾਲ ਅੰਮ੍ਰਿਤਸਰ ਪਹੁੰਚੀ ਪਰਿਣੀਤੀ ਚੋਪੜਾ, ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

ਅੰਮ੍ਰਿਤਸਰ: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਤਿਆਰੀਆਂ ’ਚ ਰੁੱਝੇ ਹੋਏ ਹਨ। ਹਾਲ ਹੀ ’ਚ 13 ਮਈ ਨੂੰ ਦੋਵਾਂ ਦੀ ਮੰਗਣੀ ਹੋਈ ਸੀ। ਅੱਜ ਦੋਵੇਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ।

ਇਹ ਖ਼ਬਰ ਵੀ ਪੜ੍ਹੋ - ਮਾਸੂਮ ਭੈਣ-ਭਰਾਵਾਂ ਦਾ ਕਾਲ ਬਣੇ ਨੂਡਲਸ! ਤੜਫ਼-ਤੜਫ਼ ਕੇ ਹੋਈ ਮੌਤ

ਸ਼ੁੱਕਰਵਾਰ ਰਾਤ ਨੂੰ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਵੇਖਿਆ ਗਿਆ। ਭਲਕੇ ਦੋਵੇਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ  ਹੋਣਗੇ। ਮੰਗਣੀ ਮਗਰੋਂ ਦੋਵੇਂ ਇਕੱਠੇ ਵਿਆਹ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਦੋਵੇਂ ਇਕੱਠੇ ਸਮਾਂ ਵੀ ਬਿਤਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - Asian Games 2023: ਰੋਹਿਤ-ਵਿਰਾਟ ਨਹੀਂ ਸਗੋਂ ਇਹ ਖਿਡਾਰੀ ਕਰੇਗਾ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ

ਕੁੱਝ ਸਮਾਂ ਪਹਿਲਾਂ ਉਨ੍ਹਾਂ ਦੀ ਲੰਡਨ ਦੀ ਇਕ ਤਸਵੀਰ ਵੀ ਸਾਹਮਣੇ ਆਈ ਸੀ। ਇਸ ਤੋਂ ਇਲਾਵਾ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੌਰਾਨ ਵੀ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸੀ। ਇਸ ਤੋਂ ਪਹਿਲਾਂ ਰਾਘਵ ਅਤੇ ਪਰਿਣੀਤੀ ਨੇ ਮੋਹਾਲੀ ’ਚ ਆਈ. ਪੀ. ਐੱਲ. ਮੈਚ ਵੀ ਦੇਖਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News