ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਨੇ ਮੰਗਾਂ ਸਬੰਧੀ ਦਿੱਤਾ ਧਰਨਾ

Saturday, Aug 25, 2018 - 12:07 AM (IST)

ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਨੇ ਮੰਗਾਂ ਸਬੰਧੀ ਦਿੱਤਾ ਧਰਨਾ

ਗੁਰਦਾਸਪੁਰ, (ਵਿਨੋਦ)- ਜ਼ਿਲਾ ਗੁਰਦਾਸਪੁਰ ਦੀਆਂ 11 ਪੰਚਾਇਤ ਸੰਮਤੀਅਾਂ ਅਤੇ ਜ਼ਿਲਾ ਪ੍ਰੀਸ਼ਦ ਦੇ ਕਰਮਚਾਰੀਆਂ ਵੱਲੋਂ ਸਟੇਟ ਐਸੋਸੀਏਸ਼ਨ ਦੇ ਸੱਦੇ ’ਤੇ ਪੰਚਾਇਤੀ ਪ੍ਰਸ਼ਾਸਨ ਦੇ ਅਡ਼ੀਅਲ ਵਤੀਰੇ ਵਿਰੁੱਧ ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਵਿਖੇ ਰੋਹ ਭਰਭੂਰ ਧਰਨਾ ਦਿੱਤਾ ਗਿਅਾ। 
ਇਸ ਮੌਕੇ ਜਸਪਾਲ ਸਿੰਘ ਬਾਠ ਜ਼ਿਲਾ ਪ੍ਰਧਾਨ ਪੰਚਾਇਤ ਸਕੱਤਰ, ਪ੍ਰੇਮ ਕੁਮਾਰ ਤੇ ਰਜਿੰਦਰ ਸਿੰਘ ਨੇ ਕਿਹਾ ਕਿ ਕੀਤੇ ਗਏ ਵਾਅਦੇ ਮੁਤਾਬਕ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਸਮੁੱਚੇ ਕਰਮਚਾਰੀਅਾਂ ਵਿਚ ਪੰਚਾਇਤ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਪੰਚਾਇਤ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਕਰਮਚਾਰੀਆਂ ਦੀ ਤਨਖ਼ਾਹ ਸਰਕਾਰੀ ਖਜ਼ਾਨੇ ਰਾਹੀਂ ਦਿੱਤੀ ਜਾਵੇ, ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਕਰਮਚਾਰੀਅਾਂ ਤੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਅਤੇ ਪੰਚਾਇਤ ਅਫ਼ਸਰ ਅਤੇ ਸੁਪਰਡੈਂਟ ਨੂੰ ਬੀ. ਡੀ. ਪੀ. ਓ. ਦਾ ਬਣਦਾ ਕੋਟਾ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਅਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦੀ ਪੱਕਾ ਹੱਲ ਨਾ ਕੀਤਾ ਗਿਆ ਤਾਂ ਲਗਾਤਾਰ ਚਲਾਈ ਜਾ ਰਹੀ ਕਲਮ ਛੋਡ਼ ਹਡ਼ਤਾਲ  ਨਾਲ ਜਥੇਬੰਦੀ ਹੋਰ ਵੀ ਸਖਤ ਐਕਸ਼ਨ ਲੈਣ ਦਾ ਐਲਾਨ ਕਰੇਗੀ।
ਇਸ ਮੌਕੇ  ਹਰਦੇਵ ਸਿੰਘ, ਕੁਲਵਿੰਦਰ ਸਿੰਘ, ਮਨਪ੍ਰੀਤ ਕੌਰ, ਪਵਨ ਕੁਮਾਰ, ਵਿਜੇ ਕੁਮਾਰ ਆਦਿ ਹਾਜ਼ਰ ਸਨ। 


Related News