ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

Thursday, Aug 24, 2017 - 07:53 AM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

ਫਰੀਦਕੋਟ  (ਜੱਸੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਵੱਖ-ਵੱਖ ਗੁਰਦੁਆਰਿਆਂ 'ਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਸ ਦੌਰਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਹਲਕਾ ਇੰਚਾਰਜ ਅਕਾਲੀ ਦਲ ਫਰੀਦਕੋਟ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਲਖਬੀਰ ਸਿੰਘ ਅਰਾਈਆਂਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਅਵਤਾਰ ਸਿੰਘ ਖੋਸਾ, ਸਤੀਸ਼ ਗਰੋਵਰ ਅਤੇ ਸੰਗਤਾਂ ਹਾਜ਼ਰ ਸਨ। ਇਸੇ ਤਰ੍ਹਾਂ ਗੁਰਦੁਆਰਾ ਰਾਮਗੜ੍ਹੀਆ ਵਿਸ਼ਵਕਰਮਾ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮੇਂ ਭਾਈ ਬਲਦੇਵ ਸਿੰਘ ਵਡਾਲਾ (ਅੰਮ੍ਰਿਤਸਰ ਵਾਲੇ) ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ, ਨੌਜਵਾਨ ਗੁਰਮਤਿ ਸਭਾ ਦੇ ਮੈਂਬਰ ਤੇ ਸੰਗਤਾਂ  ਹਾਜ਼ਰ ਸਨ।
ਮਲੋਟ, (ਜ. ਬ.)-ਗੁਰਦੁਆਰਾ ਸਿੰਘ ਸਭਾ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸਵੇਰ ਦੇ ਪ੍ਰੋਗਰਾਮ ਵਿਚ ਸਰਬ ਸਾਂਝਾ ਨਿਤਨੇਮੀ ਜਥੇ ਵੱਲੋਂ ਰੱਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ।
ਪਹਿਲੇ ਪ੍ਰਕਾਸ਼ ਦਿਹਾੜੇ 'ਤੇ ਸ਼ਾਮ ਨੂੰ ਰੱਖੇ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਦੌਰਾਨ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਬਲਾਚੌਰ ਅਸਥਾਨ 'ਤੇ ਸੇਵਾ ਨਿਭਾਅ ਰਹੇ ਬਾਬਾ ਧਰਮਵੀਰ ਸਿੰਘ ਬਲਾਚੌਰ ਵਾਲਿਆਂ ਦੇ ਜਥੇ ਨੇ ਦਿਵਾਨ ਸਜਾਏ। ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਮੱਕੜ ਤੇ ਮੈਂਬਰਾਂ ਵੱਲੋਂ ਬਾਬਾ ਧਰਮਵੀਰ ਸਿੰਘ ਅਤੇ ਜਥੇ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।
ਇਸ ਸਮੇਂ ਧਾਰਮਿਕ ਸਮਾਗਮਾਂ ਵਿਚ ਵਿਸ਼ੇਸ਼ ਸਹਿਯੋਗ ਦੇਣ ਵਾਲੀਆਂ ਬੀਬੀਆਂ ਦੇ ਜਥੇ ਇਸਤਰੀ ਸੁਖਮਨੀ ਸੇਵਾ ਸੁਸਾਇਟੀ ਤੇ ਜੋੜਾ ਸੇਵਾ ਸੁਸਾਇਟੀ ਦੇ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ।
ਇਨ੍ਹਾਂ ਤੋਂ ਇਲਾਵਾ ਗੁਰਘਰ ਦੇ ਮੁੱਖ ਗ੍ਰੰਥੀ ਸਾਹਿਬਾਨ, ਹਜ਼ੂਰੀ ਰਾਗੀ ਜਥਾ ਤੇ ਸਾਬਕਾ ਵਰੰਟ ਅਫਸਰ ਹਰਪ੍ਰੀਤ ਸਿੰਘ ਹੈਪੀ ਪ੍ਰਧਾਨ ਕਾਰ ਬਾਜ਼ਾਰ ਯੂਨੀਅਨ ਦਾ ਵੀ ਗੁਰਦੁਆਰਾ ਕਮੇਟੀ ਨਾਲ ਸਹਿਯੋਗ ਕਰਨ ਲਈ ਸਿਰੋਪਾਓ ਪਾ ਕੇ ਸਨਮਾਨ ਕੀਤਾ
ਗਿਆ । ਪ੍ਰਧਾਨ ਮੱਕੜ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਗੁਰੂਘਰ ਵਿਖੇ ਸਿੱਖ ਮਰਿਆਦਾ ਅਨੁਸਾਰ ਵਸਤਰ ਆਦਿ ਧਾਰਨ ਕਰ ਕੇ ਆਉਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਗੁਰਦੁਆਰਾ ਸਿੰਘ ਸਭਾ ਕਮੇਟੀ ਦੇ ਸੈਕਟਰੀ ਦਿਲਜੀਤ ਸਿੰਘ, ਗੁਰਮਿੰਦਰਪਾਲ ਸਿੰਘ ਕੈਸ਼ੀਅਰ, ਅਜੀਤ ਸਿੰਘ, ਕਰਤਾਰ ਸਿੰਘ ਮੱਕੜ, ਈਸ਼ਰ ਸਿੰਘ ਮਦਾਨ, ਹਰਜੀਤ ਸਿੰਘ ਗੁਲਿਆਣੀ, ਦਵਿੰਦਰਪਾਲ ਸਿੰਘ, ਅਜਿੰਦਰ ਸਿੰਘ ਮੋਂਗਾ, ਹਰਪਾਲ ਸਿੰਘ ਗੁਲਿਆਣੀ, ਸ਼ੁਮੇਰ ਸਿੰਘ, ਅਮਰ ਸਿੰਘ ਮੱਕੜ, ਹਰਵਿੰਦਰਪਾਲ ਸਿੰਘ, ਮਹਿੰਦਰਪਾਲ ਸਿੰਘ, ਮੰਨਾ ਸਿੰਘ, ਸੁਰਿੰਦਰਪਾਲ ਸਿੰਘ ਕਾਕਾ, ਨਾਨਕ ਸਿੰਘ, ਜਸਵੀਰ ਸਿੰਘ ਆਦਿ ਮੈਂਬਰਾਂ ਸਮੇਤ ਬੰਟੂ ਮੱਕੜ, ਗੋਰਾ ਕਮਰਾ, ਹਰਜੀ ਮੋਂਗਾ ਤੇ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ ।  


Related News