ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 15 ਨੂੰ ਮਨਾਇਆ ਜਾਵੇਗਾ
Tuesday, Feb 10, 2026 - 12:43 PM (IST)
ਟਾਂਡਾ ਉੜਮੁੜ (ਮੋਮੀ)-ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਅਸਥਾਨ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਧੰਨ-ਧੰਨ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਉਤਸਵ, ਬ੍ਰਹਮਲੀਨ 108 ਸੰਤ ਸਰਵਣ ਦਾਸ ਮਹਾਰਾਜ ਜੀ ਦਾ 131ਵਾਂ ਜਨਮ ਦਿਨ ਅਤੇ ਰਵਿਦਾਸੀਆ ਧਰਮ ਦਾ 17ਵਾਂ ਸਥਾਪਨਾ ਦਿਵਸ 15 ਫਰਵਰੀ ਦਿਨ ਐਤਵਾਰ ਨੂੰ ਸ਼ਰਧਾ, ਸਤਿਕਾਰ, ਸੇਵਾ ਭਾਵਨਾ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰਾ ਸੱਚਖੰਡ ਬੱਲਾਂ ਦੇ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਸੇਵਾਦਾਰ ਮੈਨੇਜਰ ਸਤਪਾਲ ਹੀਰ ਨੇ ਦੱਸਿਆ ਕਿ ਅੰਮ੍ਰਿਤਬਾਣੀ ਦੀ ਛਤਰ ਛਾਇਆ ਹੇਠ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਸਰਪ੍ਰਸਤੀ ਹੇਠ ਹੋਣ ਵਾਲੇ ਸਮਾਗਮ 'ਚ ਦੇਸ਼-ਵਿਦੇਸ਼ ਤੋਂ ਸੰਗਤਾਂ ਹਿੱਸਾ ਲੈ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨਗੀਆਂ।
ਇਹ ਵੀ ਪੜ੍ਹੋ: ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ ਵਿਭਾਗ ਦੀ ਵੱਡੀ ਚਿਤਾਵਨੀ
ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਅੰਮ੍ਰਿਤ ਬਾਣੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ 'ਚ ਪੰਜਾਬ ਭਰ ਤੋਂ ਸੰਤ ਮਹਾਂਪੁਰਸ਼ ਅਤੇ ਕੀਰਤਨੀ ਜਥੇ ਪਹੁੰਚ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ। ਇਸ ਤੋਂ ਇਲਾਵਾ ਸਮਾਗਮ ਦੌਰਾਨ ਰਵਿਦਾਸੀਆ ਧਰਮ ਅਤੇ ਸੱਚਖੰਡ ਵਾਸੀ ਸੰਤ ਸਰਵਣ ਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਦੇ ਵਿੱਚ ਜਾਨਣਾ ਪਾਇਆ ਜਾਵੇਗਾ। ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਵੀ ਆਉਣ ਵਾਲੇ ਦਿਨਾਂ ਵਿੱਚ ਰੂਪ ਰੇਖਾ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 20 ਫਰਵਰੀ 2027 'ਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਸ਼ਤਾਬਦੀ ਪੁਰਬ ਵਜੋਂ ਮਨਾਉਂਦੇ ਹੋਏ ਹੁਣ ਤੋਂ ਹੀ ਤਿਆਰੀਆਂ ਦੀ ਆਰੰਭਤਾ ਕਰ ਦਿੱਤੀ ਗਈ ਹੈ।
ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਅਤੇ ਸਮੂਹ ਸੰਗਤ ਨੂੰ ਮੁਬਾਰਕਬਾਦ ਦਿੰਦੇ ਹੋਏ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ 650ਵੇਂ ਸ਼ਤਾਬਦੀ ਪ੍ਰਕਾਸ਼ ਉਤਸਵ ਸਬੰਧੀ ਸੰਗਤਾਂ ਹੁਣ ਤੋਂ ਹੀ ਤਿਆਰੀਆਂ ਵਿੱਚ ਜੁੱਟ ਜਾਣ। ਇਸ ਮੌਕੇ ਉਨਾਂ ਨੇ 15 ਫਰਵਰੀ ਨੂੰ ਡੇਰਾ ਸੱਚਖੰਡ ਬੱਲਾਂ ਵਿੱਚ ਕਰਵਾਏ ਜਾ ਰਹੇ ਸਮਾਗਮ ਵਿੱਚ ਸਮੂਹ ਸੰਗਤ ਨੂੰ ਵੱਧ ਤੋਂ ਵੱਧ ਪਹੁੰਚਣ ਲਈ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ: 'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ ਪੰਜਾਬ 'ਚੋਂ ਕੱਢੋ ਬਾਹਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
