ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 29 ਸਤੰਬਰ ਨੂੰ ਪੁੱਜਣਗੇ ਸ੍ਰੀ ਮੁਕਤਸਰ ਸਾਹਿਬ
Thursday, Sep 27, 2018 - 10:20 AM (IST)

ਸ੍ਰੀ ਮੁਕਤਸਰ ਸਾਹਿਬ/ ਮੰਡੀ ਲੱਖੇਵਾਲੀ (ਪਵਨ ਤਨੇਜਾ/ ਸੁਖਪਾਲ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 29 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਪਹੁੰਚ ਰਹੇ ਹਨ। ਉਪਰੋਕਤ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲਾ ਪ੍ਰਧਾਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਜਿਥੇ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਹੋਈਆਂ ਚੋਣਾਂ ਦੌਰਾਨ ਕਾਂਗਰਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਵਰਕਰਾਂ ਨੂੰ ਮਿਲਣਗੇ। ਇਸ ਦੌਰਾਨ ਉਹ 7 ਸਤੰਬਰ ਪਟਿਆਲਾ ਵਿਖੇ ਅਕਾਲੀ ਦਲ ਵੱਲੋਂ ਰੱਖੀ ਗਈ ਵੱਡੀ ਰੈਲੀ 'ਚ ਪੁੱਜਣ ਲਈ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆ ਵੀ ਲਗਾਉਣਗੇ।