ਬਠਿੰਡਾ-ਫਿਰੋਜ਼ਪੁਰ ਸੀਟ ਜਿੱਤ ਕੇ ਪ੍ਰਕਾਸ਼ ਸਿੰਘ ਬਾਦਲ ਹੋਏ ਖੁਸ਼

Friday, May 24, 2019 - 04:52 PM (IST)

ਬਠਿੰਡਾ-ਫਿਰੋਜ਼ਪੁਰ ਸੀਟ ਜਿੱਤ ਕੇ ਪ੍ਰਕਾਸ਼ ਸਿੰਘ ਬਾਦਲ ਹੋਏ ਖੁਸ਼

ਬਠਿੰਡਾ (ਅਮਰਜੀਤ ਚਾਹਲ) : ਬਠਿੰਡਾ ਅਤੇ ਫਿਰੋਜ਼ਪੁਰ ਸੀਟ 'ਤੇ ਵੱਡੀ ਜਿੱਤ ਦਰਜ ਹੋਣ 'ਤੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਜੋ ਸਾਜਿਸ਼ਾਂ ਰਚੀਆਂ ਸਨ, ਉਸ ਦਾ ਮੂੰਹ ਤੋੜ ਜਵਾਬ ਲੋਕਾਂ ਨੇ ਕਾਂਗਰਸ ਨੂੰ ਦੇ ਦਿੱਤਾ ਹੈ। ਬਾਦਲ ਨੇ ਕਿਹਾ ਕਿ ਸਿੱਖਾਂ ਦੀ ਸਭ ਤੋਂ ਵੱਡੀ ਦੁਸ਼ਮਣ ਕਾਂਗਰਸ ਹੈ, ਜਿਸ ਨੇ ਦਰਬਾਰ ਸਾਹਿਬ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਅਤੇ '84 ਕਤਲੇਆਮ ਕਰਵਾ ਕੇ ਲੱਖਾਂ ਨੌਜਵਾਨ ਸ਼ਹੀਦ ਕਰਵਾਏ। ਉਨ੍ਹਾਂ ਹੈਰਾਨੀ ਪ੍ਰਗਟ ਕਰਦੇ ਹੋਏ ਕਿਹਾ ਕਿ ਜੋ ਲੋਕ ਕਾਂਗਰਸ ਦੀ ਟਿਕਟ 'ਤੇ ਚੋਣ ਲੜਦੇ ਹਨ ਜਾਂ ਫਿਰ ਕਾਂਗਰਸ ਨੂੰ ਵੋਟ ਪਾਉਂਦੇ ਹਨ ਉਹ ਲੋਕ ਇਸ ਗੱਲ ਦੀ ਤਸਦੀਕ ਕਰਦੇ ਹਨ ਕਿ ਕਾਂਗਰਸ ਨੇ ਜੋ ਕੀਤਾ ਸਹੀ ਕੀਤਾ।

ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਨਰਿੰਦਰ ਮੋਦੀ ਦੇ ਦੁਬਾਰਾ ਪ੍ਰਧਾਨ ਮੰਤਰੀ ਬਣਨ 'ਤੇ ਕਿਹਾ ਕਿ ਉਹ ਬਹੁਤ ਖੁਸ਼ ਹਨ। ਇਸ ਦੌਰਾਨ ਉਨ੍ਹਾਂ ਕੋਲੋਂ ਪੱਤਰਕਾਰਾਂ ਵੱਲੋਂ ਜਦੋਂ ਇਹ ਸਵਾਲ ਕੀਤਾ ਗਿਆ ਕਿ ਅਕਾਲੀ ਦਲ ਵੱਲੋਂ ਮੋਦੀ ਦੇ ਮੰਤਰੀ ਮੰਡਲ ਵਿਚ ਕਿਸ ਨੂੰ ਮੰਤਰੀ ਬਣਾਇਆ ਜਾਏਗਾ, ਇਸ 'ਤੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਪ੍ਰਧਾਨ ਮੰਤਰੀ ਹੀ ਕਰਨਗੇ। ਕਾਂਗਰਸ ਪਾਰਟੀ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚ ਪਈ ਫੁੱਟ 'ਤੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਮਾਮਲਾ ਹੈ। ਇਸ ਬਾਰੇ ਉਹ ਕੁੱਝ ਨਹੀਂ ਕਹਿਣਾ ਚਾਹੁੰਦੇ।


author

cherry

Content Editor

Related News